Code Of Ethics

Download app

Subscribe To Print Edition

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਕੀਤਾ ਅਗਲੇ ਸੰਘਰਸ਼ ਦਾ ਐਲਾਨ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਆਪ ਸਰਕਾਰ

03 ਸਤੰਬਰ ਪਟਿਆਲਾ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋੰ ਅਗਲੇ ਸੰਘਰਸ਼ਾਂ ਦੀ ਤਿਆਰੀ-ਜਾਣਕਾਰੀ ਸੰਬੰਧੀ ਸੂਬਾ ਪੱਧਰੀ ਮੀਟਿੰਗ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿੱਚ ਕੀਤੀ ਗਈ,ਮੀਟਿੰਗ ਕਰਨ ਉਪਰੰਤ ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਜਗਸੀਰ ਸਿੰਘ ਭੰਗੂ ਅਤੇ ਖ਼ੁਸ਼ਦੀਪ ਸਿੰਘ ਆਦਿ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਸਮਾਂ ਲੰਘਾ ਰਹੀ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਸਰਕਾਰੀ ਥਰਮਲ ਪਲਾਂਟਾਂ,ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਪੀ.ਡਬਲਯੂ.ਡੀ.ਇਲੈੱਕਟਰੀਕਲ ਵਿੰਗ ਲੋਕ ਸੰਪਰਕ ਵਿਭਾਗ ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਗਿਆ ਅਤੇ ਆਪ ਸਰਕਾਰ ਵੱਲੋਂ ਆਪਣੇ ਡੇਢ ਸਾਲ ਦੇ ਕਾਰਜ਼ਕਾਲ ਵਿੱਚ ਖਾਸ ਕਰਕੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਹਜ਼ੇ ਤੱਕ ਕੋਈ ਵੀ ਨੀਤੀ ਬਣਾਈ ਹੈ,ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਪੱਕਾ ਨਾ ਕਰਕੇ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਧਾਇਕਾਂ ਅਤੇ ਜ਼ਿਲਾ ਅਧਿਕਾਰੀਆਂ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਨੂੰ 16 ਵਾਰ ਪੈਨਲ ਮੀਟਿੰਗ ਕਰਨ ਦੇ ਲਿਖਤੀ ਭਰੋਸ਼ੇ ਦੇਣ ਦੇ ਬਾਵਜੂਦ ਵੀ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋੰ ‘ਮੋਰਚੇ’ ਦੇ ਆਗੂਆਂ ਨਾਲ਼ ਹਜੇ ਤੱਕ ਇੱਕ ਵੀ ਪੈਨਲ ਮੀਟਿੰਗ ਨਹੀਂ ਕੀਤੀ ਗਈ,ਸਗੋਂ ਪੰਜਾਬ ਸਰਕਾਰ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ,ਰੈਗੂਲਰ ਮੁਲਾਜ਼ਮਾਂ ਅਤੇ ਕਿਸਾਨਾਂ-ਮਜ਼ਦੂਰਾਂ-ਸਮੇਤ ਹੋਰ ਸਮੂਹ ਵਰਗਾਂ ਵੱਲੋੰ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈਕੇ ਕੀਤੇ ਜਾ ਰਹੇ ਲਗਾਤਾਰ ਸੰਘਰਸ਼ਾਂ ਨੂੰ ਕੁਚਲਣ ਦੀ ਨੀਅਤ ਨਾਲ਼ ਸੂਬੇ ਵਿੱਚ “ਐਸਮਾਂ” ਜਿਹੇ ਕਾਲੇ ਕਾਨੂੰਨ ਨੂੰ ਲਾਗੂ ਕਰ ਦਿੱਤਾ ਗਿਆ ਹੈ, ਜਿਸ ਦੇ ਰੋਸ਼ ਵਜੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ,ਰੈਗੂਲਰ ਮੁਲਾਜ਼ਮ ਅਤੇ ਪੈਨਸ਼ਨਰਜ਼ ਮੁਲਾਜ਼ਮਾਂ ਵੱਲੋਂ 05 ਸਤੰਬਰ ਨੂੰ ਸਮੁੱਚੇ ਪੰਜਾਬ ਵਿੱਚ ਜ਼ਿਲਾ ਅਤੇ ਤਹਿਸੀਲ ਪੱਧਰੀ ਰੋਸ ਰੈਲੀਆਂ-ਮਾਰਚ ਕਰਕੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕਣ ਉਪਰੰਤ ਅਗਲੇ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ,ਇਸ ਸਮੇਂ ਹਾਜ਼ਿਰ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਇਸ ਸਮੇਂ ਜ਼ਿਲਾ ਆਗੂ ਵਿੱਕੀ ਗਰਗ,ਅਵਤਾਰ ਸਿੰਘ,ਸਤਿਗੁਰੂ ਸਿੰਘ,ਸੁਭਾਸ਼ ਚੰਦ ਆਦਿ ਹਾਜ਼ਿਰ ਸਨ !

ਜਾਰੀ ਕਰਤਾ:-ਸੂਬਾ ਕਮੇਟੀ-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ

Advertisment