Code Of Ethics

Download app

Subscribe To Print Edition

ਪੈਨਲ ਮੀਟਿੰਗ ਮਿਲਣ ’ਤੇ ਸੰਗਰੂਰ ’ਚ ਵਿੱਤ ਮੰਤਰੀ ਦੀ ਰਿਹਾਇਸ਼ ਮੁਹਰੇ 4 ਸਤੰਬਰ ਨੂੰ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਨੂੰ ਕੀਤਾ ਮੁਲਤਵੀ

ਇਨਲਿਸਟਮੈਂਟ/ਆਊਟੋਸਰਸ ਠੇਕਾ ਮੁਲਾਜਮਾਂ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰੇ ਪੰਜਾਬ ਸਰਕਾਰ – ਵਰਿੰਦਰ ਸਿੰਘ ਮੋਮੀ

3 ਸਤੰਬਰ ( ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਪੇਂਡੂ ਜਲ ਸਪਲਾਈ ਸਕੀਮਾਂ ਅਤੇ ਦਫਤਰਾਂ ਵਿਚ ਪਿਛਲੇ 15-20 ਸਾਲਾਂ ਦੇ ਸਮੇਂ ਤੋਂ ਸੇਵਾਵਾਂ ਦੇ ਰਹੇ ਇਨਲਿਸਟਮੈਂਟ/ਆਊਟਸਰੋਸ ਠੇਕਾ ਮੁਲਾਜਮਾਂ ਨੂੰ ਤਜਰਬੇ ਦੇ ਅਧਾਰ ਤੇ ਵਿਭਾਗ ’ਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਦੀ ਮੰਗ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਰਜਿ.ਨੰ.31) ਵੱਲੋਂ ਮਿਤੀ 4 ਸਤੰਬਰ 2023 ਨੂੰ ਪੰਜਾਬ ਸਰਕਾਰ ਦੀ ਕੈਬਨਿਟ ਸਬ-ਕਮੇਟੀ-ਚੇਅਰਮੈਨ-ਕਮ- ਵਿੱਤ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਸੰਗਰੂਰ ਅੱਗੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ, ਇਸ ਧਰਨੇ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਕੈਬਨਿਟ ਸਬ-ਕਮੇਟੀ ਦੇ ਨਾਲ ਪੈਨਲ ਮੀਟਿੰਗ ਤੈਅ ਕਰਵਾਈ ਗਈ ਹੈ। ਜਿਸਦੇ ਬਾਅਦ ਜਥੇਬੰਦੀ ਵੱਲੋਂ 4 ਸਤੰਬਰ ਦੇ ਸੂਬਾ ਪੱਧਰੀ ਧਰਨੇ ਨੂੰ ਮੁਲਤਵੀ ਕੀਤਾ ਗਿਆ ਹੈ ਅਤੇ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਜਦੋ ਤੱਕ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਦੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਸਮੇਤ ਯੂਨੀਅਨ ਦੇ ਮੰਗ-ਪੱਤਰ ’ਚ ਦਰਜ ਤਮਾਮ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਇਹ ਵੀ ਐਲਾਨ ਕੀਤਾ ਗਿਆ ਕਿ ਵਾਟਰ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ/ਨਿੱਜੀਕਰਨ ਕਰਨ,ਸਕਾਡਾ ਸਿਸਟਮ ਲਗਾਉਣ ਦੀਆਂ ਲੋਕ ਅਤੇ ਵਰਕਰ ਵਿਰੋਧੀ ਨੀਤੀਆਂ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਜਾਰੀ ਰੱਖਿਆ ਜਾਵੇਗਾ ਅਤੇ ਜਿੱਥੇ ਵੀ ਵਾਟਰ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਾਲੀ ਝੰਡੀਆ ਨਾਲ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।
ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ 4 ਸਤੰਬਰ ਦੇ ਸੂਬਾ ਪੱਧਰੀ ਧਰਨੇ ਦੀਆਂ ਤਿਆਰੀਆਂ ’ਚ ਦਿਨ-ਰਾਤ ਮੇਹਨਤ ਕਰਨ ਵਾਲੇ ਯੂਨੀਅਨ ਦੇ ਆਗੂਆਂ, ਸਾਰੇ ਪੰਜਾਬ ਦੇ ਜਲ ਸਪਲਾਈ ਵਰਕਰਾਂ, ਪਰਿਵਾਰਾਂ, ਬੱਚਿਆਂ ਅਤੇ ਹਮਾਇਤ ਕਰਨ ਵਾਲੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਅਤੇ ਸਮੂਹ ਭਰਾਤਰੀ ਜਥੇਬੰਦੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ 10 ਸਤੰਬਰ ਨੂੰ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਮੁਲਾਜ਼ਮਾਂ ਤੇ ਪੰਜਾਬ ਸਰਕਾਰ ਵੱਲੋਂ ਐਸਮਾ ਲਗਾਉਣ ਦੇ ਵਿਰੋਧ ਵਜੋ ਵੱਖ ਵੱਖ ਜਥੇਬੰਦੀਆਂ ਵੱਲੋਂ 5 ਸਤੰਬਰ ਨੂੰ ਸਾਂਝੇ ਤੋਰ ਤੇ ਜ਼ਿਲਾ ਪੱਧਰ ਅਤੇ ਤਹਿਸੀਲ ਪੱਧਰ ’ਤੇ ਅਰਥੀ ਫੂਕਣ ਦੇ ਉਲੀਕੇ ਪ੍ਰੋਗਰਾਮ ਨੂੰ ਲਾਗੂ ਕੀਤਾ ਜਾਵੇਗਾ। 6 ਸਤੰਬਰ ਨੂੰ ਨਸ਼ਿਆਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਦਿੱਤੇ ਜਾ ਰਹੇ ਧਰਨਿਆਂ ਵਿਚ ਵੱਧ ਚੱੜ ਕੇ ਹਿੱਸਾ ਲੈਣ ਦਾ ਵੀ ਫੈਸਲਾ ਕੀਤਾ ਗਿਆ ਹੈ।
ਜਾਰੀ ਕਰਤਾ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31)
ਸੂਬਾ ਪ੍ਰੈਸ ਸਕੱਤਰ-ਸਤਨਾਮ ਸਿੰਘ ਫਲੀਆਵਾਲਾ
ੰਮੋ. 98783-22501

Advertisment

You May Like This