Code Of Ethics

Download app

Subscribe To Print Edition

ਰੈਗੂਲਰ ਅਤੇ ਠੇਕਾ ਮੁਲਾਜ਼ਮਾਂ ਨੇ “ਐਸਮਾ” ਦੇ ਵਿਰੋਧ ਵਜੋਂ ਸਮੁੱਚੇ ਪੰਜਾਬ ਵਿੱਚ ਫੂਕੇ ਆਪ ਸਰਕਾਰ ਦੇ ਪੁਤਲੇ

ਸੰਘਰਸ਼ਾਂ ਨੂੰ ਕੁਚਲਣ ਦੀ ਥਾਂ ਰੈਗੂਲਰ ਅਤੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ ਕਰੇ ਆਪ ਸਰਕਾਰ

ਸਤੰਬਰ 05  ਚੰਡੀਗੜ੍ਹ

ਪੰਜਾਬ ਸਰਕਾਰ ਵੱਲੋੰ ਮਿਹਨਤਕਸ਼ ਰੈਗੂਲਰ ਅਤੇ ਠੇਕਾ ਮੁਲਾਜ਼ਮਾਂ ਦੇ ਹੱਕੀ ਸੰਘਰਸ਼ਾਂ ਨੂੰ ਕੁਚਲਣ ਦੀ ਨੀਅਤ ਨਾਲ਼ ਲਾਗੂ ਕੀਤੇ ਕਾਲੇ ਕਾਨੂੰਨ “ਐਸਮਾਂ” ਖਿਲਾਫ਼ ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਅੱਜ ਸਮੁੱਚੇ ਪੰਜਾਬ ਵਿੱਚ ਤਹਿਸੀਲ ਅਤੇ ਜਿਲ੍ਹਾ ਪੱਧਰ ਤੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕ-ਮੁਜ਼ਾਹਰੇ ਕਰਕੇ ਰੋਸ਼ ਜਤਾਇਆ ਗਿਆ ਅਤੇ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ਅਗਲੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ,ਅਰਥੀ ਫੂਕ-ਮੁਜ਼ਾਹਰੇ ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕਿਸ਼ਨ ਸਿੰਘ ਔਲਖ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਪਵਨਦੀਪ ਸਿੰਘ, ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਸਿੰਘ ਗਗਨ ਅਤੇ ਸੁਰਿੰਦਰ ਕੁਮਾਰ ਅਤੇ ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਪੰਜਾਬ ਦੇ ਰੈਗੂਲਰ,ਆਊਟਸੋਰਸ਼ਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਸਮੇਤ ਸਮੂਹ ਮਿਹਨਤਕਸ਼ ਤਬਕਾ ਕੇਂਦਰ ਅਤੇ ਰਾਜ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਦੀ ਮਾਰ ਤੋਂ ਨਹੀਂ ਬਚਿਆ,ਇਹ ਸਾਰੇ ਹੀ ਹਿੱਸੇ ਕਾਰਪੋਰੇਟ-ਪੱਖੀ ਲੁੱਟ ਅਤੇ ਮੁਨਾਫ਼ੇ ਦੀਆ ਲੋੜਾਂ ਵਿੱਚੋਂ ਤਹਿ ਕੀਤੀਆਂ ਨੀਤੀਆਂ ਦੀ ਬੇਰਹਿਮ ਲੁੱਟ ਦਾ ਸੇਕ ਹੰਢਾ ਰਹੇ ਹਨ,ਇੱਕ ਪਾਸੇ ਪੱਕੇ ਕੰਮ ਖੇਤਰ ਵਿੱਚ ਪੱਕੇ ਰੁਜ਼ਗਾਰ ਦੀ ਨੀਤੀ ਨੂੰ ਰੱਦ ਕਰਕੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ ਅਤੇ ਤਨਖਾਹ ਕਾਨੂੰਨ ਵਿੱਚ ਸੋਧ ਕਰਕੇ ਮੁਨਾਫ਼ੇ ਨੂੰ ਮੁੱਖ ਰੱਖਕੇ ਤਹਿ ਨਿਗੁਣੀਆਂ ਉਜ਼ਰਤਾਂ ਲਾਗੂ ਕਰਕੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਬੇਰਹਿਮ ਲੁੱਟ ਕੀਤੀ ਜਾ ਰਹੀ ਹੈ ਦੂਜੇ ਪਾਸੇ ਪੱਕੀ ਭਰਤੀ ਤੇ ਪਾਬੰਦੀ ਲਾਕੇ ਪਰਖ਼ ਕਾਲ ਨੂੰ ਲੁੱਟ ਦੀ ਲੋੜ ਮੁਤਾਬਿਕ ਲੰਬਾ ਕਰਕੇ ਉੱਚ ਯੋਗਤਾ ਰੱਖਦੇ ਮੁਲਾਜ਼ਮਾਂ ਨੂੰ ਹੇਠਲੇ ਅਹੁਦਿਆਂ ਤੇ ਭਰਤੀ ਕਰਕੇ ਘੱਟ ਤਨਖਾਹ ਤੇ ਵਾਧੂ ਕੰਮ ਲੈਣ ਦੀ ਮੁਨਾਫ਼ੇ ਦੀ ਨੀਤੀ ਲਾਗੂ ਕੀਤੀ ਹੋਈ ਹੈ,ਵੱਖ-ਵੱਖ ਕਿਸਮ ਦੇ ਬਹਾਨਿਆਂ ਹੇਠ ਬਣਦੀ ਤਨਖਾਹ ਦੀ ਅਦਾਇਗੀ ਵੀ ਰੋਕ ਲਈ ਗਈ ਹੈ,ਇਸ ਤੋਂ ਵੀ ਅੱਗੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਦੀ ਬਿਜਾਏ ਸਮੂਹ ਸਰਕਾਰੀ ਵਿਭਾਗਾਂ ਵਿੱਚ ਸੇਵਾ ਮੁਕਤ ਮੁਲਾਜ਼ਮਾਂ ਨੂੰ ਠੇਕੇ ਤੇ ਭਰਤੀ ਕੀਤਾ ਜਾ ਰਿਹਾ ਹੈ,ਇਸ ਬੇਰਹਿਮ ਲੁੱਟ ਵਿਰੁੱਧ ਰੈਗੂਲਰ ਅਤੇ ਠੇਕਾ ਮੁਲਾਜ਼ਮਾਂ ਵੱਲੋੰ ਕੀਤੇ ਜਾ ਰਹੇ ਲਗਾਤਾਰ ਸੰਘਰਸ਼ਾਂ ਤੋਂ ਕੋਈ ਸਬਕ ਲੈਕੇ ਗੱਲਬਾਤ ਰਾਹੀਂ ਮੁਲਾਜ਼ਮ ਮੰਗਾਂ ਦਾ ਕੋਈ ਹੱਲ ਕਰਨ ਦੀ ਥਾਂ ਪੰਜਾਬ ਸਰਕਾਰ ਗੱਲਬਾਤ ਕਰਨ ਤੋਂ ਵੀ ਭਗੌੜੀ ਹੋ ਚੁੱਕੀ ਹੈ ਇਹ ਹਮਲਾ ਸਿਰਫ਼ ਇਥੋਂ ਤੱਕ ਹੀ ਸੀਮਤ ਨਹੀਂ ਇਸ ਤੋਂ ਵੀ ਅੱਗੇ ਸਰਕਾਰ ਵੱਲੋਂ ਪੁਲਿਸ ਜਬਰ ਦੇ ਜ਼ੋਰ ਅਤੇ ਜਾਬਰ “ਐਸਮਾ” ਵਰਗੇ ਕਾਲੇ ਕਾਨੂੰਨ ਨੂੰ ਲਾਗੂ ਕਰਕੇ ਸਮੂਹ ਰੈਗੂਲਰ ਅਤੇ ਠੇਕਾ ਮੁਲਾਜ਼ਮਾਂ ਦੇ ਵਿਰੋਧ ਪ੍ਰਗਟਾਵੇ ਦੇ ਅਧਿਕਾਰ ਨੂੰ ਵੀ ਪੰਜਾਬ ਸਰਕਾਰ ਖ਼ਤਮ ਕਰਨ ਦੇ ਰਾਹ ਵੱਲ ਤੁਰੀ ਹੋਈ ਹੈ,ਪੰਜਾਬ ਸਰਕਾਰ ਵੱਲੋੰ ਰੈਗੂਲਰ ਅਤੇ ਠੇਕਾ ਮੁਲਾਜ਼ਮਾਂ ਦੇ ਹੱਕੀ ਸੰਘਰਸ਼ਾਂ ਨੂੰ ਕੁਚਲਣ ਦੀ ਨੀਅਤ ਨਾਲ਼ ਲਾਗੂ ਕੀਤੇ ਕਾਲੇ ਕਾਨੂੰਨ “ਐਸਮਾ” ਦੇ ਵਿਰੋਧ ਵਿੱਚ ਅੱਜ ਸਮੁੱਚੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਹਨ,ਆਗੂਆਂ ਨੇ ਕਿਹਾ ਕਿ ਅੱਜ ਦਾ ਇਹ ਸੰਘਰਸ਼ ਸੱਦਾ ਸਿਰਫ਼ ਸਰਕਾਰ ਨੂੰ ਜਬਰ ਅਤੇ ਧੋਖੇ ਦਾ ਕਾਰਪੋਰੇਟ ਪੱਖੀ ਸੇਵਾ ਦਾ ਰਾਹ ਛੱਡਕੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਲਈ ਸਰਕਾਰ ਨੂੰ ਇੱਕ ਸੁਣਾਉਣੀ ਹੈ,ਜੇਕਰ ਪੰਜਾਬ ਸਰਕਾਰ ਨੇ ਇਸ ਸੰਘਰਸ਼ ਤੋਂ ਸਬਕ ਲੈਕੇ ਕੋਈ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਦੇ ਘੇਰੇ ਨੂੰ ਹੋਰ ਵੀ ਵਿਸ਼ਾਲ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਅਤੇ ਤੇਜ਼ ਕੀਤਾ ਜਾਵੇਗਾ,ਜਿਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ! Punjabi Akhar

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।