ਖੰਡ ਮਿੱਲਾਂ ਦੀਆਂ ਜਾਇਦਾਦਾਂ ਜ਼ਬਤ ਕਰ ਕੇ ਦੇਵਾਂਗੇ ਕਿਸਾਨਾਂ ਦਾ ਪੈਸਾ: ਕੰਗ

ਚੰਡੀਗੜ੍ਹ, 30 ਸਤੰਬਰ

ਫਗਵਾੜਾ ਸ਼ੂਗਰ ਮਿੱਲ ਦੇ ਮਾਲਕ ਜਰਨੈਲ ਸਿੰਘ ਵਾਹਿਦ ਦੀ ਗ੍ਰਿਫਤਾਰੀ ’ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਡਿਫਾਲਟਰ ਸ਼ੂਗਰ ਮਿੱਲਾਂ ਦੀਆਂ ਜਾਇਦਾਦਾਂ ਜ਼ਬਤ ਕਰਕੇ ਕਿਸਾਨਾਂ ਦੇ ਪੈਸੇ ਦੀ ਅਦਾਇਗੀ ਕਰੇਗੀ। ਸ੍ਰੀ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ’ਚ ਲੋਕ ਸਿਆਸੀ ਸਰਪ੍ਰਸਤੀ ਤੇ ਸਿਆਸਤਦਾਨਾਂ ਦੀ ਮਿਲੀਭੁਗਤ ਕਰਕੇ ਕਿਸਾਨਾਂ ਨਾਲ ਧੋਖਾ ਕਰਦੇ ਸਨ ਅਤੇ ਸਰਕਾਰੀ ਪੈਸੇ ਦੀ ਲੁੱਟ ਕਰਦੇ ਸਨ। ਹੁਣ ਸਰਕਾਰ ਉਨ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਗੰਨਾ ਕਿਸਾਨਾਂ ਦੀ ਅਦਾਇਗੀ ਲਈ ਆਪਣਾ ਸਾਰਾ ਹਿੱਸਾ ਪਹਿਲਾਂ ਹੀ ਦੇ ਚੁੱਕੀ ਹੈ, ਪਰ ਕਈ ਪ੍ਰਾਈਵੇਟ ਸ਼ੂਗਰ ਮਿੱਲ ਮਾਲਕਾਂ ਨੇ ਜਾਣ-ਬੁੱਝ ਕੇ ਕਿਸਾਨਾਂ ਦੇ ਪੈਸੇ ਰੋਕ ਲਏ ਹਨ। Punjabi Akhar

Leave a Comment

[democracy id="1"]

You May Like This