Code Of Ethics

Download app

Subscribe To Print Edition

ਆਦਿੱਤਿਆ ਚੌਟਾਲਾ ਵੱਲੋਂ ਮਾਨ ਨਾਲ ਪਰਿਵਾਰਕ ਮਿਲਣੀ

ਫ਼ਤਹਿਗੜ੍ਹ ਸਾਹਿਬ:

ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੇ ਪੋਤੇ ਅਤੇ ਹਰਿਆਣਾ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੇ ਚੇਅਰਮੈਨ ਅਤੇ ਭਾਜਪਾ ਦੇ ਜ਼ਿਲ੍ਹਾ ਸਿਰਸਾ ਦੇ ਪ੍ਰਧਾਨ ਆਦਿੱਤਿਆ ਚੌਟਾਲਾ ਚੌਧਰੀ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਜੱਦੀ ਪਿੰਡ ਤਲਾਣੀਆਂ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ। ਇਸ ਦੌਰਾਨ ਦੋਹਾਂ ਆਗੂਆਂ ਨੇ ਜਿੱਥੇ ਪਰਿਵਾਰਕ ਗੱਲਾਂ ਕੀਤੀਆਂ ਉੱਥੇ ਹੀ ਪੰਜਾਬ, ਹਰਿਆਣਾ ਅਤੇ ਦੇਸ਼ ਦੀ ਸਿਆਸਤ ਬਾਰੇ ਵੀ ਡੂੰਘੀਆਂ ਵਿਚਾਰਾਂ ਕੀਤੀਆਂ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਕੁਝ ਸਮੇਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਆ ਰਹੀਆਂ ਹਨ ਤੇ ਇਹ ਮਿਲਣੀ ਇਨ੍ਹਾਂ ਵੋਟਾਂ ’ਤੇ ਵੱਖਰੀ ਛਾਪ ਛੱਡ ਸਕਦੀ ਹੈ। ਇਸ ਮੌਕੇ ਪਾਰਟੀ ਦੇ ਮੁੱਖ ਬੁਲਾਰੇ, ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਵਿਾਣਾ, ਐਡਵੋਕੇਟ ਕਰਨਰਾਜ ਸਿੰਘ ਅਤੇ ਲਖਵੀਰ ਸਿੰਘ ਕੋਟਲਾ ਹਾਜ਼ਰ ਸਨ। 

Advertisment