ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਆਪ ਸਰਕਾਰ:-ਮੋਰਚਾ ਆਗੂ
09 ਅਕਤੂਬਰ ( ਪੰਜਾਬੀ ਅੱਖਰ ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋੰ ਸੂਬਾ ਪੱਧਰੀ ਮੀਟਿੰਗ ਕਰਕੇ ਸੂਬਾ ਪੱਧਰੀ ਸੰਘਰਸ਼ਾਂ ਦਾ ਐਲਾਨ ਕੀਤਾ ਗਿਆ ਇਸ ਸਮੇਂ ਮੋਰਚੇ ਦੇ ਸੂਬਾ ਆਗੂਆਂ ਕੁਲਦੀਪ ਸਿੰਘ ਬੁੱਢੇਵਾਲ,ਪਵਨਦੀਪ ਸਿੰਘ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਰਾਜੇਸ਼ ਕੁਮਾਰ ਮੌੜ,ਸਿਮਰਨਜੀਤ ਸਿੰਘ ਨੀਲੋਂ,ਭੁਪਿੰਦਰ ਸਿੰਘ ਕੁਤਬੇਵਾਲ,ਜਗਸੀਰ ਸਿੰਘ ਭੰਗੂ,ਖ਼ੁਸ਼ਦੀਪ ਸਿੰਘ,ਜਸਵੀਰ ਸਿੰਘ ਜੱਸੀ ਅਤੇ ਚੌਧਰ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਪੰਜਾਬ ਦੀ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਆਪਣਾ ਸਮਾਂ ਲੰਘਾ ਰਹੀ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਕੇ ਠੇਕਾ ਮੁਲਾਜ਼ਮਾਂ ਵਿਭਾਗਾਂ ਵਿੱਚ ਮਰਜ਼ ਕਰਨ ਦੇ ਐਲਾਨ ਮਗਰੋਂ ਵੀ ਪੰਜਾਬ ਸਰਕਾਰ ਵੱਲੋੰ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਪੀ.ਡਬਲਯੂ.ਡੀ.ਇਲੈੱਕਟਰੀਕਲ ਵਿੰਗ ਲੋਕ ਨਿਰਮਾਣ ਵਿਭਾਗ ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਗਿਆ ਅਤੇ ਆਪ ਸਰਕਾਰ ਵੱਲੋਂ ਆਪਣੇ ਡੇਢ ਸਾਲ ਦੇ ਕਾਰਜ਼ਕਾਲ ਵਿੱਚ ਖਾਸ ਕਰਕੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਹਜ਼ੇ ਤੱਕ ਕੋਈ ਵੀ ਨੀਤੀ ਬਣਾਈ ਹੈ,ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਾ ਕਰਕੇ ਠੇਕਾ ਮੁਲਾਜ਼ਮਾਂ ਨਾਲ ਨੰਗਾ-ਚਿੱਟਾ ਧੋਖਾ ਕਰ ਰਹੀ ਹੈ,ਜਿਸ ਦੇ ਰੋਸ਼ ਵਜੋਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ਪਰਿਵਾਰਾਂ ਅਤੇ ਬੱਚਿਆਂ ਸਮੇਤ “ਮੋਰਚੇ” ਦੇ ਬੈਨਰ ਹੇਠ ਸਮੁੱਚੇ ਪੰਜਾਬ ਵਿੱਚ ਦੁਸਹਿਰੇ ਦੇ ਤਿਉਹਾਰ ਮੌਕੇ “23 ਅਕਤੂਬਰ” ਨੂੰ ਡਵੀਜ਼ਨ ਅਤੇ ਸਬ-ਡਵੀਜ਼ਨ ਪੱਧਰ ਤੇ “ਮੁੱਖ ਮੰਤਰੀ ਪੰਜਾਬ” ਦਾ ਰਾਵਣ-ਰੂਪੀ ਪੁਤਲਾ ਫੂਕਕੇ ਪੰਜਾਬ ਸਰਕਾਰ ਦੀਆਂ ਕਾਰਪੋਰੇਟ ਪੱਖੀ-ਨੀਤੀਆਂ ਦਾ ਵਿਰੋਧ ਕੀਤਾ ਜਾਵੇਗਾ ਅਤੇ “05 ਨਵੰਬਰ ਤੋਂ 25 ਨਵੰਬਰ ਤੱਕ” ਪੰਜਾਬ ਪੱਧਰ ਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ “ਝੰਡਾ ਮਾਰਚ” ਕਰਕੇ ਪੰਜਾਬ ਸਰਕਾਰ ਦੀਆਂ ਕਾਰਪੋਰੇਟ-ਪੱਖੀ ਅਤੇ ਲੋਕਮਾਰੂ ਨੀਤੀਆਂ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਕੇ ਪੰਜਾਬ ਸਰਕਾਰ ਦਾ ਚਿਹਰਾ ਲੋਕਾਂ ਦੀ ਸਾਥ ਵਿੱਚ ਨੰਗਾ ਕੀਤਾ ਜਾਵੇਗਾ ਅਤੇ *30 ਨਵੰਬਰ” ਨੂੰ ਪੰਜਾਬ ਦਾ ਕੋਈ ਵੀ ਨੈਸ਼ਨਲ ਹਾਈਵੇ ਨੂੰ ਮੁਕੰਮਲ ਜਾਮ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕੀ ਸਮੂਹ ਸਰਕਾਰੀ ਵਿਭਾਗਾਂ ਦੇ* ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਪੰਚਾਇਤਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ !






















