*ਨਾਦਰਸ਼ਾਹੀ ਹੁਕਮ ਕਰਨ ਦੀ ਥਾਂ ਮਸਲਿਆਂ ਦਾ ਹੱਲ ਕਰੇ ਸਰਕਾਰ :- ਇਕਬਾਲ ਸਿੰਘ ਪੂਹਲਾ*
ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਕੰਟਰੈਕਚੂਅਲ ਵਰਕ
ਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਪੰਨੂ ਇਕਬਾਲ ਸਿੰਘ ਪੂਹਲਾ, ਗਗਨਦੀਪ ਸਿੰਘ, ਖੁਸ਼ਦੀਪ ਸਿੰਘ, ਸੰਦੀਪ ਕੁਮਾਰ, ਗੁਰਜੀਤ ਸਿੰਘ, ਸੋਨੂੰ ਕੁਮਾਰ, ਦਰਵੇਸ਼ ਸਿੰਘ ਨੇ ਸਾਂਝੇ ਤੌਰ ਤੇ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਵਰਕੌਮ ਮੈਨੇਜਮੈਂਟ ਵੱਲੋਂ ਆਪਣੇ ਹੱਕਾਂ ਲਈ ਸੰਘਰਸ਼ ਕਰਨ ਵਾਲੀਆਂ ਜਥੇਬੰਦੀਆਂ ਦੀ ਧਰਨੇ/ਮੁਜਾਹਰੇ ਸਮੇਂ ਗੈਰ ਹਾਜ਼ਰੀਆਂ ਲਗਾਉਣ ਵਾਲੀ ਜਾਰੀ ਚਿੱਠੀ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਪਾਵਰਕਾਮ ਮੈਨੇਜਮੈਂਟ ਨੇ ਇੱਕ ਚਿੱਠੀ ਕੱਢ ਕੇ ਹੇਠਲੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸੰਘਰਸ਼ ਕਰਦੀਆਂ ਜਥੇਬੰਦੀਆਂ ਵੱਲੋਂ ਰੱਖੇ ਧਰਨੇ/ ਮੁਜਾਹਰੇ ਵਿੱਚ ਕਿਸੇ ਵੀ ਮੁਲਾਜ਼ਮ ਨੂੰ ਬਿਨਾਂ ਮੈਡੀਕਲ ਛੁੱਟੀ ਤੋਂ ਛੁੱਟੀ ਨਾ ਦਿੱਤੀ ਜਾਵੇ, ਧਰਨੇ/ਮੁਜਾਹਰੇ ਦੀ ਵੀਡੀਓਗ੍ਰਾਫੀ ਕੀਤੀ ਜਾਵੇ, ਜੇਕਰ ਕੋਈ ਕਰਮਚਾਰੀ ਧਰਨੇ ਵਿੱਚ ਸ਼ਾਮਿਲ ਹੁੰਦਾ ਹੈ ਤਾਂ ਉਸ ਦੀ ਪਛਾਣ ਕਰਕੇ ਗੈਰ ਹਾਜਰੀ ਲਗਾ ਕੇ ਤਨਖਾਹ ਕਟੌਤੀ ਕੀਤੀ ਜਾਵੇ। ਜਥੇਬੰਦੀ ਮੈਨੇਜਮੈਂਟ ਦੇ ਇਸ ਨਾਦਰਸ਼ਾਹੀ ਹੁਕਮਾਂ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ।
ਸਾਡੀ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਕੰਟਰੈਕਚੂਅਲ ਵਰਕਰਜ ਯੂਨੀਅਨ ਪੰਜਾਬ ਸਮਝਦੀ ਹੈ ਕਿ ਸੰਘਰਸ਼ ਕਰਨਾ ਲੋਕਾਂ ਦਾ ਜਮਹੂਰੀ ਅਧਿਕਾਰ ਹੈ। ਸਰਕਾਰ ਅਤੇ ਮੈਨੇਜਮੈਂਟ ਦੀ ਇਹ ਜਿੰਮੇਵਾਰੀ ਹੈ ਕਿ ਉਹ ਸੰਘਰਸ਼ਸ਼ੀਲ ਲੋਕਾਂ ਦੀ ਗੱਲ ਸੁਣ ਕੇ ਉਹਨਾਂ ਦੇ ਮੰਗਾਂ ਮਸਲਿਆਂ ਦਾ ਹੱਲ ਕਰੇ। ਸਰਕਾਰ ਅਤੇ ਮੈਨੇਜਮੈਂਟ ਉਹਨਾਂ ਮੰਗਾਂ ਮਸਲਿਆਂ ਦਾ ਹੱਲ ਕਰਨ ਦੀ ਥਾਂ ਧੱਕੇ ਦੇ ਜੋਰ ਲੋਕਾਂ ਦੇ ਸੰਘਰਸ਼ ਨੂੰ ਕੁਚਲਣਾ ਚਾਹੁੰਦੀ ਹੈ। ਅਸੀਂ ਮੈਨੇਜਮੈਂਟ ਦੇ ਇਹਨਾਂ ਤਾਨਾਸ਼ਾਹ ਹੁਕਮਾਂ ਦਾ ਜੋਰਦਾਰ ਵਿਰੋਧ ਕਰਦੇ ਹਾਂ। ਜੇਕਰ ਮੈਨੇਜਮੈਂਟ ਨੇ ਇਹ ਅਮਲ ਜਾਰੀ ਰੱਖਿਆ ਤਾਂ ਆਉਣ ਵਾਲੇ ਸਮੇਂ ‘ਚ ਮੈਨੇਜਮੈਂਟ ਨੂੰ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।
*ਜਾਰੀ ਕਰਤਾ :- ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਕੰਟਰੈਕਚੂਅਲ ਵਰਕਰਜ ਯੂਨੀਅਨ ਪੰਜਾਬ*
*ਗੁਰਵਿੰਦਰ ਸਿੰਘ ਪੰਨੂ :- 7986994375*






















