Code Of Ethics

Download app

Subscribe To Print Edition

ਕਈ ਪ੍ਰਮੁੱਖ ਨੇਤਾਵਾਂ ਦੇ ਹਾਜ਼ਰ ਨਾ ਹੋਣ ਕਾਰਨ ਵਿਰੋਧੀ ਗਠਜੋੜ ‘ਇੰਡੀਆ’ ਦੀ ਬੁੱਧਵਾਰ ਨੂੰ ਹੋਣ ਵਾਲੀ ਬੈਠਕ ਮੁਲਤਵੀ

ਨਵੀਂ ਦਿੱਲੀ, 5 ਦਸੰਬਰ

ਬੁੱਧਵਾਰ ਨੂੰ ਹੋਣ ਵਾਲੀ ਮੀਟਿੰਗ ਵਿਰੋਧੀ ਗਠਜੋੜ ‘ਇੰਡੀਆ’ ਦੀਆਂ ਕੁਝ ਭਾਈਵਾਲ ਪਾਰਟੀਆਂ ਦੇ ਪ੍ਰਮੁੱਖ ਨੇਤਾਵਾਂ ਦੀ ਗੈਰ-ਮੌਜੂਦਗੀ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ ਪਰ ਗਠਜੋੜ ਦੀ ‘ਗੈਰ ਰਸਮੀ ਤਾਲਮੇਲ ਮੀਟਿੰਗ’ ਹੋਵੇਗੀ, ਜਿਸ ‘ਚ ਸੰਸਦੀ ਦਲ ਦੇ ਨੇਤਾ ਸ਼ਾਮਲ ਹੋਣਗੇ।ਸੂਤਰਾਂ ਮੁਤਾਬਕ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ‘ਤੇ ਗਠਜੋੜ ਦੀ ‘ਗੈਰ ਰਸਮੀ ਤਾਲਮੇਲ ਬੈਠਕ’ ਹੋਵੇਗੀ, ਜਿਸ ‘ਚ ਇਸ ਗਠਜੋੜ ‘ਚ ਸ਼ਾਮਲ ਪਾਰਟੀਆਂ ਦੇ ਸੰਸਦੀ ਦਲ ਦੇ ਨੇਤਾ ਸ਼ਾਮਲ ਹੋਣਗੇ। ਸੂਤਰਾਂ ਦਾ ਕਹਿਣਾ ਹੈ, ‘ਤਮਿਲਨਾਡੂ ਦੇ ਮੁੱਖ ਮੰਤਰੀ ਅਤੇ ਡੀਐੱਮਕੇ ਨੇਤਾ ਐੱਮਕੇ ਸਟਾਲਿਨ ਚੱਕਰਵਾਤ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਰਹੇ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਬਿਮਾਰ ਹਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਪਰਿਵਾਰ ਵਿੱਚ ਵਿਆਹ ਦਾ ਪ੍ਰੋਗਰਾਮ ਰੱਖਿਆ ਹੈ।

Leave a Comment

Advertisment

You May Like This