ਮੁੰਬਈ, 2 ਜਨਵਰੀ
ਦੇਸ਼ ਵਿੱਚ ਟਰੱਕ ਚਾਲਕਾਂ ਦੀ ਹੜਤਾਲ ਜਾਰੀ ਹੈ ਤੇ ਇਸ ਦੌਰਾਨ ਮਹਾਰਾਸ਼ਟਰ ਸਰਕਾਰ ਨੇ ਪੁਲੀਸ ਨੂੰ ਬੇਨਤੀ ਕੀਤੀ ਹੈ ਕਿ ਉਹ ਬਾਜ਼ਾਰ ਵਿਚ ਪੈਟਰੋਲ, ਡੀਜ਼ਲ ਅਤੇ ਐੱਲਪੀਜੀ ਸਿਲੰਡਰਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ। ਟਰੱਕ ਡਰਾਈਵਰਾਂ ਵੱਲੋਂ ਵਾਹਨ ਚਾਲਕਾਂ ਨਾਲ ਜੁੜੇ ‘ਹਿੱਟ ਐਂਡ ਰਨ’ ਦੁਰਘਟਨਾਵਾਂ ਸਬੰਧੀ ਨਵੇਂ ਕਾਨੂੰਨ ਦੀ ਵਿਵਸਥਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਨਵੇਂ ਕਾਨੂੰਨ ਤਹਿਤ ਲਾਪ੍ਰਵਾਹੀ ਨਾਲ ਡਰਾਈਵਿੰਗ ਕਰਕੇ ਗੰਭੀਰ ਸੜਕ ਹਾਦਸੇ ਦਾ ਕਾਰਨ ਬਣਨ ਵਾਲਿਆਂ ਨੂੰ ਸਖ਼ਤ ਸਜ਼ਾ ਦੀ ਵਿਵਸਥਾ ਹੈ। ਨਵੇਂ ਕਾਨੂੰਨ ਵਿੱਚ ਹਾਦਸੇ ਬਾਅਦ ਪੁਲੀਸ ਜਾਂ ਪ੍ਰਸ਼ਾਸਨਿਕ ਅਧਿਕਾਰੀ ਨੂੰ ਸੂਚਿਤ ਕੀਤੇ ਬਗ਼ੈਰ ਫ਼ਰਾਰ ਹੋਣ ਵਾਲਿਆਂ ਲਈ 10 ਸਾਲ ਦੀ ਕੈਦ ਤੇ 7 ਲੱਖ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।