ਨਵੀਂ ਦਿੱਲੀ, 2 ਜਨਵਰੀ
ਦਿੱਲੀ ਵਿਚ ਸਵੇਰੇ ਤੇਜ਼ ਹਵਾਵਾਂ ਨਾਲ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ 8.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਕਿਹਾ ਕਿ ਦਿੱਲੀ ਦੇ ਕੁਝ ਵੱਖ-ਵੱਖ ਖੇਤਰਾਂ ਵਿੱਚ ਸੰਘਣੀ ਤੋਂ ਦਰਮਿਆਨੀ ਧੁੰਦ ਸੀ। ਭਾਰਤੀ ਰੇਲਵੇ ਮੁਤਾਬਕ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 26 ਟਰੇਨਾਂ ਇਕ ਤੋਂ ਛੇ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ।