ਪੰਜਾਬ ਤੇ ਹਰਿਆਣਾ ’ਚ ਠੰਢ ਦਾ ਜ਼ੋਰ, ਬਠਿੰਡਾ ’ਚ ਘੱਟੋ-ਘੱਟ ਤਾਪਮਾਨ 7 ਡਿਗਰੀ

ਚੰਡੀਗੜ੍ਹ, 2 ਜਨਵਰੀ

ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਅੱਜ ਠੰਢ ਦਾ ਕਹਿਰ ਜਾਰੀ ਹੈ। ਬਠਿੰਡਾ ਵਿੱਚ ਘੱਟੋ ਘੱਟ ਤਾਪਮਾਨ ਸੱਤ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਪਟਿਆਲਾ ‘ਚ ਘੱਟੋ-ਘੱਟ ਤਾਪਮਾਨ 7.8 ਡਿਗਰੀ, ਅੰਮ੍ਰਿਤਸਰ ‘ਚ 8.3 ਡਿਗਰੀ, ਲੁਧਿਆਣਾ ‘ਚ 8 ਡਿਗਰੀ ਅਤੇ ਫਰੀਦਕੋਟ ‘ਚ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ ਨੌਂ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦੇ ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 7.2 ਡਿਗਰੀ ਤੇ ਕਰਨਾਲ ਵਿੱਚ ਅੱਠ ਡਿਗਰੀ ਰਿਹਾ।

 

Leave a Comment

[democracy id="1"]

You May Like This