ਚੰਡੀਗੜ੍ਹ

ਪੰਜਾਬ ਸਰਕਾਰ ਨੇ ਸੂਬੇ ਵਿਚ ਸੀਤ ਲਹਿਰ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਾਰੇ ਸਕੂਲਾਂ ਵਿਚ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ 20 ਜਨਵਰੀ ਤੱਕ ਵਧਾ ਦਿੱਤੀਆਂ ਹਨ। ਸਿੱਖਿਆ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਦੇ ਸਮੂਹ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ 15 ਜਨਵਰੀ ਤੋਂ 20 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਹਨ। ਛੇਵੀਂ ਤੋਂ 12ਵੀਂ ਤੱਕ ਦੀਆਂ ਕਲਾਸਾਂ ਸਵੇਰ 10 ਤੋਂ ਦੁਪਹਿਰ 3 ਵਜੇ ਤੱਕ ਲੱਗਣਗੀਆਂ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ।





















