-ਪੇਂਡੂ ਜਲ ਸਪਲਾਈ ਸਕੀਮਾਂ ਦਾ ਨਿੱਜੀਕਰਨ/ਪੰਚਾਇਤੀਕਰਨ ਬੰਦ ਕਰਕੇ ਠੇਕਾ ਮੁਲਾਜਮਾਂ ਦਾ ਪੱਕਾ ਰੁਜਗਾਰ ਕੀਤਾ ਜਾਵੇ – ਵਰਿੰਦਰ ਮੋਮੀ
….
ਪਟਿਆਲਾ 29 ਜਨਵਰੀ – ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਨੇ ਅੱਜ ਇਥੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਸਰਕਾਰ ਅਧੀਨ ਚਲ ਰਹੀਆਂ ਪੇਂਡੂ ਜਲ ਸਪਲਾਈ ਸਕੀਮਾਂ ਤੇ ਪਿਛਲੇ 15-20 ਸਾਲਾਂ ਦੇ ਲੰਮੇ ਸਮੇਂ ਤੋਂ ਬਤੌਰ ਇਨਲਿਸਟਮੈਂਟ/ਆਊਟਸੋਰਸ ਠੇਕਾ ਅਧਾਰਿਤ ਮੁਲਾਜਮ ਜੋਕਿ ਲਗਾਤਾਰ ਆਪਣੀਆਂ ਸੇਵਾਵਾਂ ਦੇ ਰਹੇ ਹਨ ਪਰ ਤ੍ਰਾਂਸਦੀ ਇਹ ਹੈ ਕਿ ਸੂਬੇ ਦੀ ਸੱਤਾ ਤੇ ਰਾਜ ਕਰਨ ਵਾਲੀਆਂ ਹਰੇਕ ਰਾਜਸੀ ਪਾਰਟੀ ਦੀਆਂ ਸਰਕਾਰਾਂ ਵੱਲੋਂ ਇਨ੍ਹਾਂ ਵਰਕਰਾਂ ਦਾ ਪੱਕਾ ਰੁਜਗਾਰ ਕਰਨ ਦੀ ਮੰਗ ਪੂਰੀ ਨਹੀਂ ਕੀਤੀ ਗਈ ਹੈ। ਸਾਲ 2022 ’ਚ ਬਦਲਾਅ ਲਿਆਉਣ ਦੇ ਨਾਅਰੇ ਹੇਠ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਅਗੁਵਾਈ ਵਾਲੀ ਮੁੱਖ ਮੰਤਰੀ ਭਗਵੰਤ ਸਿੰਘ ਵਾਲੀ ਪੰਜਾਬ ਸਰਕਾਰ ਵੱਲੋਂ ਅਣਦੇਖੀ ਕੀਤੀ ਜਾ ਰਹੀ ਹੈ ਉਥੇ ਇਸਦੇ ਨਾਲ ਹੀ ਵਿਭਾਗੀ ਮੈਨੇਜਮੈਂਟ ਵੀ ਲੋਕ ਵਿਰੋਧੀ ਨੀਤੀਆਂ ਲਾਗੂ ਕਰਕੇ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਦਾ ਕੱਚਾ-ਪਿੱਲਾ ਰੁਜਗਾਰ ਖੋਹਣ ਲਈ ਜਲ ਸਪਲਾਈ ਸਕੀਮਾਂ ਦਾ ਨਿੱਜੀਕਰਨ/ਪੰਚਾਇਤੀਕਰਨ ਕਰ ਰਹੀ ਹੈ ਅਤੇ ਇਸਦੇ ਨਾਲ ਹੀ ਕਿਰਤ ਕਾਨੂੰਨ ਅਧੀਨ ਹੋਏ ਵਾਧੇ ਮੁਤਾਬਿਕ ਠੇਕਾ ਮੁਲਾਜਮਾਂ ਦੀਆਂ ਉਜਰਤਾਂ ਵਿਚ ਪਿਛਲੇ 2 ਸਾਲਾਂ ਤੋਂ ਵਾਧਾ ਨਹੀਂ ਕੀਤਾ ਜਾ ਰਿਹਾ ਹੈ।
ਸੂਬਾਈ ਆਗੂਆਂ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵੱਲੋਂ ਲਗਾਤਾਰ ਪੂਰਅਮਨ ਢੰਗ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਮੰਗਾਂ ਦਾ ਹੱਲ ਨਹੀਂ ਕਰ ਰਹੀ ਹੈ, ਜਿਸਦੇ ਰੋਸ ਵਜੋਂ ਸੰਘਰਸ਼ਾਂ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀਆਂ ਵਾਟਰ ਸਪਲਾਈ ਸਕੀਮਾਂ ਤੇ ਪਿਛਲੇ ਲੰਮੇ ਸਮੇਂ ਤੋਂ ਇਕ ਵਰਕਰ ਦੇ ਰੂਪ ’ਚ ਲਗਾਤਾਰ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗ ’ਚ ਸ਼ਾਮਲ ਕਰਕੇ ਪੱਕੇ ਰੁਜਗਾਰ ਦੀ ਪ੍ਰਾਪਤੀ ਲਈ, ਕਿਰਤ ਵਿਭਾਗ ਪੰਜਾਬ ਸਰਕਾਰ ਦੇ ਅਨੁਸਾਰ ਵਧੇ ਹੋਏ ਰੇਟ ਲਾਗੂ ਕਰਨ, ਪੇਂਡੂ ਜਲ ਸਪਲਾਈ ਸਕੀਮਾਂ ਦਾ ਨਿੱਜੀਕਰਨ, ਪੰਚਾਇਤੀਕਰਨ ਅਤੇ ਸਕਾਡਾ ਸਿਸਟਮ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਰੱਦ ਕਰਨ ਸਮੇਤ ‘ਮੰਗ-ਪੱਤਰ’ ’ਚ ਦਰਜ ਤਮਾਮ ਮੰਗਾਂ ਦਾ ਹੱਲ ਕਰਵਾਉਣ ਲਈ 31 ਨੰਬਰ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਮਿਤੀ 6 ਫਰਵਰੀ 2024 ਨੂੰ ਵਿਭਾਗੀ ਮੁੱਖੀ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਫਤਰ ਮੋਹਾਲੀ ਅੱਗੇ ਵਰਕਰਾਂ ਆਪਣੇ ਪਰਿਵਾਰਾਂ ਤੇ ਬੱਚਿਆ ਸਮੇਤ ਸੂਬਾ ਪੱਧਰੀ ਰੋਸ ਧਰਨਾ ਦੇਣਗੇ, ਜੇਕਰ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਤਾਂ ਭਵਿੱਖ ’ਚ ਸਰਕਾਰ ਅਤੇ ਵਿਭਾਗੀ ਮੈਨੇਜਮੈਟ ਦੇ ਖਿਲਾਫ ਤਿੱਖੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ ਉਥੇ ਠੇਕਾ ਮੁਲਾਜਮ ਸੰਘਰਸ਼ਾਂ ਮੋਰਚਾ ਪੰਜਾਬ ਵੱਲੋਂ 27 ਫਰਵਰੀ 2024 ਨੂੰ ਨੈਸ਼ਨਲ ਹਾਈਵੇਅ ਜਾਮ ਕਰਨ ਦੇ ਪ੍ਰੋਗਰਾਮ ’ਚ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਆਗੂ ਹਾਕਮ ਸਿੰਘ ਧਨੇਠਾ,ਭੁਪਿੰਦਰ ਸਿੰਘ ਕੁਤਬੇਵਾਲ, ਰੁਪਿੰਦਰ ਸਿੰਘ, ਸੰਦੀਪ ਖਾਨ, ਮਨਪ੍ਰੀਤ ਸਿੰਘ, ਜਗਰੂਪ ਸਿੰਘ,ਸੁਰਿੰਦਰ ਸਿੰਘ, ਓਕਾਰ ਸਿੰਘ,ਪ੍ਰਦੂਮਣ ਸਿੰਘ, ਬਲਜੀਤ ਸਿੰਘ ਭੱਟੀ,ਤਰਜਿੰਦਰ ਸਿੰਘ ਮਾਨ, ਗੁਰਵਿੰਦਰ ਸਿੰਘ ਬਾਠ, ਜਸਵੀਰ ਸਿੰਘ ਜਿੰਦਬੜੀ ਆਦਿ ਹਾਜਰ ਸਨ।
ਜਾਰੀ ਕਰਤਾ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਯੂਨੀਅਨ ਪੰਜਾਬ (ਰਜਿ.31)
ਸੂਬਾ ਪ੍ਰੈਸ ਸਕੱਤਰ
ਸਤਨਾਮ ਸਿੰਘ ਫਲੀਆਵਾਲਾ
ਮੋ.98783-22501






















