ਹਿਮਾਚਲ ਪ੍ਰਦੇਸ਼ ’ਚ ਭਾਰੀ ਬਰਫ਼ਬਾਰੀ ਤੇ ਮੀਂਹ ਕਾਰਨ 4 ਕੌਮੀ ਮਾਰਗ ਤੇ 504 ਸੜਕਾਂ ਬੰਦ

ਸ਼ਿਮਲਾ, 3 ਫਰਵਰੀ

ਹਿਮਾਚਲ ਪ੍ਰਦੇਸ਼ ਦੇ ਕੁੱਝ ਹਿੱਸਿਆਂ ਵਿਚ ਕਈ ਦਿਨਾਂ ਤੋਂ ਲਗਾਤਾਰ ਦਰਮਿਆਨੀ ਤੋਂ ਭਾਰੀ ਬਰਫਬਾਰੀ ਤੋਂ ਬਾਅਦ ਰਾਜ ਵਿਚ ਚਾਰ ਕੌਮੀ ਰਾਜਮਾਰਗਾਂ ਸਮੇਤ 504 ਸੜਕਾਂ ਆਵਾਜਾਈ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਮੌਸਮ ਵਿਭਾਗ ਨੇ ਐਤਵਾਰ ਨੂੰ ਸੂਬੇ ’ਚ ਕਈ ਥਾਵਾਂ ‘ਤੇ ਭਾਰੀ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਇਥੇ ਮੌਸਮ ਵਿਭਾਗ ਨੇ ਅੱਜ ਕਈ ਥਾਵਾਂ ’ਤੇ ਭਾਰੀ ਬਰਫਬਾਰੀ ਦੇ ਨਾਲ ਮੀਂਹ ਅਤੇ ਗੜੇਮਾਰੀ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

Leave a Comment

[democracy id="1"]

You May Like This