Code Of Ethics

Download app

Subscribe To Print Edition

ਕਿਸਾਨਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਨੂੰ ਤਿੰਨਾਂ ਮੰਤਰੀਆਂ ਨਾਲ ਗੱਲ ਕਰਨੀ ਚਾਹੀਦੀ ਹੈ: ਪੰਧੇਰ

ਚੰਡੀਗੜ੍ਹ, 15 ਫਰਵਰੀ

ਕੇਂਦਰ ਸਰਕਾਰ ਦੀ ਕਮੇਟੀ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਕਮੇਟੀ ਵਿੱਚ ਸ਼ਾਮਲ ਤਿੰਨ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਖੇਤੀ ਅਤੇ ਕਿਸਾਨ ਭਲਾਈ ਮੰਤਰੀ ਅਰਜੁਨ ਮੁੰਡਾ, ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਅਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਵਾਲਾ ਕਾਨੂੰਨ ਬਣਾਉਣ ਸਮੇਤ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਬਾਰੇ ਸ਼ਾਮ 5 ਵਜੇ ਇੱਥੇ ਕਿਸਾਨ ਆਗੂਆਂ ਨਾਲ ਮੁਲਾਕਾਤ ਕਰਨਗੇ। ਸ਼ੰਭੂ ਸਰਹੱਦ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਪੰਧੇਰ ਨੇ ਕਿਹਾ ਕਿ ਧਰਨਾਕਾਰੀ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ।

Advertisment