Code Of Ethics

Download app

Subscribe To Print Edition

ਪੰਜਾਬ ਦੇ 17 ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਆਰੇਂਜ ਅਲਰਟ, ਗੜ੍ਹੇਮਾਰੀ ਤੇ ਤੇਜ਼ ਹਵਾਵਾਂ ਦੀ ਵੀ ਸੰਭਾਵਨਾ

ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ਵਿਚ ਬਰਫਬਾਰੀ, ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕੁਝ ਥਾਵਾਂ ‘ਤੇ ਬੂੰਦਾਬਾਦੀ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਉੱਤਰ ਭਾਰਤ ਵਿਚ ਮਾਰਚ ਮਹੀਨਾ ਠੰਡਾ ਰਹਿਣ ਦਾ ਅਨੁਮਾਨ ਲਗਾਇਆ ਹੈ।

ਚੰਡੀਗੜ੍ਹ ਦੇ ਨਾਲ ਹਰਿਆਣਾ ਦੇ 13 ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਜਾਰੀ ਹੈ। ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਜੀਂਦ, ਪਾਨੀਪਤ, ਸੋਨੀਪਤ, ਰੋਹਤਕ, ਹਿਸਾਰ, ਫਤਿਆਬਾਦ, ਸਿਰਸਾ, ਝੱਜਰ ਵਿਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਜਦੋਂ ਕਿ ਹੋਰ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ 17 ਜ਼ਿਲ੍ਹਿਆਂ ਵਿਚ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿਚ ਮੀਂਹ ਦੇ ਨਾਲ ਗੜ੍ਹੇਮਾਰੀ ਦੀ ਸੰਭਾਵਨਾ ਹੈ।

ਹਿਮਾਚਲ ਪ੍ਰਦੇਸ਼ ਵਿਚ ਬੀਤੇ ਦਿਨੀਂ ਰੋਹਤਾਂਗ ਕੇਲਾਂਗ, ਜਿਸਪਾ, ਦਾਰਚਾ, ਕੋਕਸਰ ਤੇ ਲਾਹੌਲ ਘਾਟੀ ਵਿਚ 2 ਇੰਚ ਤੱਕ ਬਰਫਬਾਰੀ ਹੋਈ ਹੈ। ਅੱਜ ਵੀ ਹਿਮਾਚਲ ਦੇ ਕਈ ਇਲਾਕਿਆਂ ਵਿਚ ਬਰਫਬਾਰੀ ਤੇ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ।

ਮੌਸਮ ਵਿਭਾਗ ਮੁਤਾਬਕ ਮਾਰਚ ਤੋਂ ਮਈ ਮਹੀਨੇ ਵਿਚ ਪੂਰੇ ਭਾਰਤ ਵਿਚ ਤਾਪਮਾਨ ਸਾਧਾਰਨ ਤੋਂ ਵੱਧ ਤੇ 117 ਫੀਸਦੀ ਵਧ ਮੀਂਹ ਪੈਣ ਦਾ ਅਨੁਮਾਨ ਹੈ ਪਰ ਉੱਤਰ ਭਾਰਤ ਲਈ ਇਹ ਅਨੁਮਾਨ ਫਿਰ ਹੋਰਨਾਂ ਸੂਬਿਆਂ ਲਈ ਵੱਖ ਹੈ। ਮਾਰਚ ਮਹੀਨੇ ਵਿਚ ਉੱਤਰ ਭਾਰਤ ਵਿਚ ਤਾਪਮਾਨ ਸਾਧਾਰਨ ਤੋਂ ਘੱਟ ਰਹਿਣ ਦਾ ਅਨੁਮਾਨ ਹੈ।

Advertisment