ਨਵੀਂ ਦਿੱਲੀ, 2 ਮਾਰਚ

ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਨੂੰ ਉਨ੍ਹਾਂ ਨੂੰ ਸਿਆਸੀ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਬੇਨਤੀ ਕੀਤੀ ਹੈ ਤਾਂ ਜੋ ਉਹ ਆਪਣੇ ਆਉਣ ਵਾਲੇ ਕ੍ਰਿਕਟ ਪ੍ਰਤੀਬੱਧਤਾਵਾਂ ‘ਤੇ ਧਿਆਨ ਦੇ ਸਕਣ। ਗੰਭੀਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ,‘ਮੈਂ ਪਾਰਟੀ ਪ੍ਰਧਾਨ ਜੇਪੀ ਨੱਢਾ ਮੈਨੂੰ ਮੇਰੇ ਸਿਆਸੀ ਫਰਜ਼ਾਂ ਤੋਂ ਮੁਕਤ ਕਰਨ ਤਾਂ ਜੋ ਮੈਂ ਆਪਣੀਆਂ ਆਉਣ ਵਾਲੀਆਂ ਕ੍ਰਿਕਟ ਪ੍ਰਤੀਬੱਧਤਾਵਾਂ ‘ਤੇ ਧਿਆਨ ਦੇ ਸਕਾਂ। ਮੈਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਾ ਹਾਂ।’





















