ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ‘ਆਪ’ ਨੂੰ ਮਿਲ ਸਕਦਾ ਹੈ ਲਾਹਾ

ਚੰਡੀਗੜ੍ਹ, 16 ਮਾਰਚ

For Punjab Desk/PT/DT
(Story sent by Aman)
Indo-Tibetan Boarder Police personnal stand guard ahead of Parliament Election in Patiala, on Saturday. TRIBUNE PHOTO: RAJESH SACHAR

ਲੋਕ ਸਭਾ ਚੋਣਾਂ ਦੇ ਐਲਾਨ ਨਾਲ ਪੰਜਾਬ ਵਿੱਚ ਮੁਕਾਬਲਾ ਦਿਲਚਸਪ ਬਣਦਾ ਦਿਖਾਈ ਦੇ ਰਿਹਾ ਹੈ। ਵਿਰੋਧੀ ਧਿਰਾਂ ਦੇ ਗੱਠਜੋੜ ਇੰਡੀਆ ਵਿਚ ਸੀਟਾਂ ਦੀ ਵੰਡ ਨੂੰ ਲੈ ਕੇ ਸਹਿਮਤੀ ਨਾ ਬਣਨ ਕਰ ਕੇ ਪੰਜਾਬ ਵਿਚ ‘ਆਪ’ ਤੇ ਕਾਂਗਰਸ 13 ਲੋਕ ਸਭਾ ਸੀਟਾਂ ’ਤੇ ਵੱਖ ਵੱਖ ਚੋਣਾਂ ਲੜ ਰਹੇ ਹਨ।

ਗੱਠਜੋੜ ਵਿਚ ਸ਼ਾਮਲ ਦੋਵੇਂ ਪਾਰਟੀਆਂ ਚੋਣ ਜਿੱਤਣ ਲਈ ਪੂਰੀ ਵਾਹ ਲਾ ਰਹੀਆਂ ਹਨ। ਮੌਜੂਦਾ ਹਾਲਾਤ ਅਨੁਸਾਰ ਹੋਰ ਪਾਰਟੀਆਂ ਦੇ ਮੁਕਾਬਲੇ ‘ਆਪ’ ਨੂੰ ਇਨ੍ਹਾਂ ਚੋਣਾਂ ਵਿਚ ਫਾਇਦਾ ਹੋਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਲੋਕ ਸਭਾ ਚੋਣਾਂ ਸੱਤਵੇਂ ਪੜਾਅ ਦੌਰਾਨ ਪਹਿਲੀ ਜੂਨ ਨੂੰ ਹੋਣਗੀਆਂ। ਭਾਰਤੀ ਜਨਤਾ ਪਾਰਟੀ ਦਾ ਆਪਣੀ ਪੁਰਾਣੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਵੀ ਅਜੇ ਤੱਕ ਸਿਰੇ ਨਹੀਂ ਚੜ੍ਹਿਆ ਹੈ।

ਕਾਂਗਰਸ ਨੇ 2019 ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ 8 ਸੀਟਾਂ ’ਤੇ ਜਿੱਤ ਦਰਜ ਕਰਦਿਆਂ ਗੁਆਂਢੀ ਸੂਬਿਆਂ ਵਿੱਚ ਭਾਜਪਾ ਪੱਖੀ ਰੁਝਾਨ ਨੂੰ ਠੱਲ੍ਹਿਆ ਸੀ। ਅਕਾਲੀ ਦਲ ਅਤੇ ਭਾਜਪਾ ਨੇ ਸਹਿਯੋਗੀ ਵਜੋਂ ਲੜਦਿਆਂ ਦੋ-ਦੋ ਸੀਟਾਂ ਜਿੱਤੀਆਂ ਸਨ। ਉਦੋਂ ਸੰਗਰੂਰ ਸੀਟ ਆਮ ਆਦਮੀ ਪਾਰਟੀ ਨੂੰ ਮਿਲੀ ਸੀ ਪਰ ‘ਆਪ’ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ 117 ਵਿੱਚੋਂ 92 ਸੀਟਾਂ ਜਿੱਤ ਕੇ ਇਤਿਹਾਸ ਰਚ ਦਿੱਤਾ ਸੀ ਅਤੇ ਹੁਣ ਦੀਆਂ ਲੋਕ ਸਭਾ ਚੋਣਾਂ ‘ਆਪ’ ਲਈ ਵੱਕਾਰ ਦਾ ਸਵਾਲ ਬਣੀਆਂ ਹੋਈਆਂ ਹਨ।

ਅਰਵਿੰਦ ਕੇਜਰੀਵਾਲ ਦੀ ਪਾਰਟੀ ਸੂਬੇ ਵਿਚ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਲਾਗੂ ਕਰਨ ’ਤੇ ਧਿਆਨ ਕੇਂਦਰਤ ਕਰੇਗੀ। ਉਹ ਪ੍ਰਤੀ ਮਹੀਨਾ 300 ਯੂਨਿਟ ਤੱਕ ਮੁਫਤ ਬਿਜਲੀ, ਸਰਕਾਰੀ ਨੌਕਰੀਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਚੁੱਕੇ ਗਏ ਕਦਮਾਂ ਦੇ ਆਧਾਰ ’ਤੇ ਵੋਟਾਂ ਮੰਗੇਗੀ। ਇਹ ਚੋਣਾਂ ਮੁੱਖ ਮੰਤਰੀ ਭਗਵੰਤ ਮਾਨ ਲਈ ਇਮਤਿਹਾਨ ਹੋਣਗੀਆਂ ਜਿਨ੍ਹਾਂ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ‘ਆਪ’ ਪੰਜਾਬ ’ਚ 13-0 ਨਾਲ ਹੂੰਝਾ ਫੇਰ ਜਿੱਤ ਦਰਜ ਕਰੇਗੀ। ਇਸ ਤੋਂ ਇਲਾਵਾ ਹੁਕਮਰਾਨ ਪਾਰਟੀ ਨੂੰ ਅਮਨ ਤੇ ਕਾਨੂੰਨ ਸਥਿਤੀ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਅਤੇ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਦੇਣ ਦੇ ਮੁੱਖ ਵਾਅਦੇ ’ਤੇ ਘੇਰਿਆ ਜਾਵੇਗਾ। ਦੂਜੇ ਪਾਸੇ ਕਾਂਗਰਸ ਵਿਚ ਅੰਦਰੂਨੀ ਧੜੇਬੰਦੀ ਪਾਰਟੀ ਲਈ ਸੰਕਟ ਖੜ੍ਹਾ ਕਰ ਸਕਦੀ ਹੈ। ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਉਲੀਕੀਆਂ ਗਈਆਂ ਰੈਲੀਆਂ ਤੋਂ ਬਾਅਦ ਪਾਰਟੀ ਆਗੂਆਂ ਦਰਮਿਆਨ ਮਤਭੇਦ ਵਧਦੇ ਜਾ ਰਹੇ ਹਨ ਜਿਸ ਦਾ ਫਾਇਦਾ ਹੁਕਮਰਾਨ ਪਾਰਟੀ ਨੂੰ ਹੋ ਸਕਦਾ ਹੈ।

ਲੋਕ ਸਭਾ ਹਲਕਾ ਲੁਧਿਆਣਾ ਵਿੱਚ ਪਹਿਲਾਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਮੁਕਾਬਲਾ ਹੁੰਦਾ ਸੀ ਪਰ ਪਿਛਲੀਆਂ ਦੋ ਚੋਣਾਂ ਵਿੱਚ ਕਾਂਗਰਸ ਦਾ ਮੁਕਾਬਲਾ ਲੋਕ ਇਨਸਾਫ ਪਾਰਟੀ ਅਤੇ ਆਮ ਆਦਮੀ ਪਾਰਟੀ ਨਾਲ ਰਿਹਾ ਹੈ। ਇੱਥੋਂ ਕਾਂਗਰਸ ਆਗੂ ਰਵਨੀਤ ਸਿੰਘ ਬਿੱਟੂ ਚੋਣ ਵਿਚ ਜੇਤੂ ਰਹੇ ਸਨ।

Leave a Comment

[democracy id="1"]

You May Like This