Code Of Ethics

Download app

Subscribe To Print Edition

ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ

ਯੂਥ ਅਕਾਲੀ ਦਲ ਨੇ ‘ਮੇਰੀ ਦਸਤਾਰ ਮੇਰੀ ਸ਼ਾਨ’ ਦਸਤਾਰ ਕੈਂਪ ਲਗਾਇਆ

ਸ੍ਰੀ ਆਨੰਦਪੁਰ ਸਾਹਿਬ, 25 ਮਾਰਚ

ਇੱਥੇ ਹਰ ਸਾਲ ਵਾਂਗ ਹੋਲਾ ਮਹੱਲਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਣੇ ਵੱਖ-ਵੱਖ ਗੁਰਦੁਆਰਿਆਂ ਵਿੱਚ ਅਖੰਡ ਪਾਠ ਦੇ ਆਰੰਭ ਹੋਣ ਨਾਲ ਪੂਰੀਆਂ ਖਾਲਸਈ ਰਵਾਇਤਾਂ ਨਾਲ ਸ਼ੁਰੂ ਹੋ ਗਿਆ। ਜ਼ਿਕਰਯੋਗ ਹੈ ਕਿ ਇਸ ਵਾਰ ਹੋਲੇ ਮਹੱਲੇ ਮੌਕੇ ਪਹਿਲੇ ਦਿਨ ਤੋਂ ਹੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਸ਼੍ਰੋਮਣੀ ਕਮੇਟੀ ਦੇ ਅੰਕੜਿਆਂ ਅਨੁਸਾਰ ਸ਼ਰਧਾਲੂਆਂ ਦੀ ਆਮਦ ਪਹਿਲਾਂ ਨਾਲੋਂ ਵੱਧ ਦਰਜ ਕੀਤੀ ਜਾ ਰਹੀ ਹੈ। ਇਸ ਮੌਕੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਅਮਰਜੀਤ ਸਿੰਘ ਚਾਵਲਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਹਾਜ਼ਰੀ ਭਰੀ। ਇਸ ਮੌਕੇ ਯੂਥ ਅਕਾਲੀ ਦਲ ਵੱਲੋਂ ‘ਮੇਰੀ ਦਸਤਾਰ ਮੇਰੀ ਸ਼ਾਨ’ ਦਸਤਾਰ ਕੈਂਪ ਵੀ ਲਗਾਇਆ ਗਿਆ। ਇਸ ਦਾ ਉਦਘਾਟਨ ਐਡਵੋਕੇਟ ਧਾਮੀ ਵੱਲੋਂ ਕੀਤਾ ਗਿਆ ਜਦਕਿ ਪਹਿਲੇ ਦਿਨ ਹਰ ਸਾਲ ਵਾਂਗ ਨਿਰਮਲ ਭੇਖ ਸੰਤ ਸਮਾਜ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਵੇਂ ਬਣੇ ਪ੍ਰਬੰਧਕੀ ਬਲਾਕ, ਜਥੇਦਾਰ ਦੀ ਰਿਹਾਇਸ਼ ਅਤੇ ਨਵੇਂ ਜੌੜਾ ਘਰ ਦਾ ਰਸਮੀ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਥੇਦਾਰ ਸੁਲਤਾਨ ਸਿੰਘ, ਬਾਬਾ ਮਹਿੰਦਰ ਸਿੰਘ ਯੂਕੇ ਵਾਲੇ, ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਰਾਜਿੰਦਰ ਸਿੰਘ ਮਹਿਤਾ ਤੇ ਭਾਈ ਅਮਰਜੀਤ ਸਿੰਘ ਚਾਵਲਾ ਵੱਲੋ ਸਾਂਝੇ ਤੌਰ ’ਤੇ ਕੀਤਾ ਗਿਆ। ਸਮੁੱਚੇ ਮੇਲੇ ਖੇਤਰ ਵਿੱਚ ਡੀਸੀ ਡਾ.ਪ੍ਰੀਤੀ ਯਾਦਵ ਅਤੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਆਪਣੀਆਂ ਟੀਮਾਂ ਨਾਲ ਨਾਲ ਨਿਗਰਾਨੀ ਰੱਖ ਰਹੇ ਹਨ।

 

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲੇ ਮਹੱਲੇ ਦੇ ਪਹਿਲੇ ਦਿਨ ਨਤਮਸਤਕ ਹੋਣ ਪੁੱਜੀ ਸੰਗਤ।

 

ਦੋ ਰੋਜ਼ਾ ਅੰਤਰਰਾਸ਼ਟਰੀ ਗਤਕਾ ਮੁਕਾਬਲੇ ਸ਼ੁਰੂ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਅੱਜ ਛਾਉਣੀ ਨਿਹੰਗ ਸਿੰਘਾਂ ਵਿਖੇ ਹਰ ਸਾਲ ਵਾਂਗ ਦੋ ਰੋਜ਼ਾ ਅੰਤਰਰਾਸ਼ਟਰੀ ਗਤਕਾ ਮੁਕਾਬਲੇ ਸ਼ੁਰੂ ਹੋਏ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਕਿ ਸਾਲ ਬਾਅਦ ਇਹ ਦਿਨ ਆਉਂਦਾ ਹੈ ਜਦੋਂ ਨਿਹੰਗ ਸਿੰਘ ਆਪਣੀ ਯੁੱਧ ਕਲਾ ਦੇ ਨਮੂਨੇ ਸੰਗਤਾਂ ਅੱਗੇ ਪੇਸ਼ ਕਰਦੇ ਹਨ।

Advertisment

You May Like This