ਜਲੰਧਰ: ਕੇਂਦਰ ਨੇ ਰਿੰਕੂ ਤੇ ਅੰਗੁਰਾਲ ਦੀ ਸੁਰੱਖਿਆ ਲਈ ਸੀਆਰਪੀਐੱਫ ਦੇ ਜਵਾਨ ਤਾਇਨਾਤ ਕੀਤੇ

ਜਲੰਧਰ, 2 ਅਪਰੈਲ

‘ਆਪ’ ਛੱਡ ਕੇ ਭਾਜਪਾ ਵਿਚ ਗਏ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੂਰਲ ਨੂੰ ਸੀਆਰਪੀਐੱਫ ਸੁਰੱਖਿਆ ਦੇ ਦਿੱਤੀ ਗਈ ਹੈ। ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ 18 ਸੁਰੱਖਿਆ ਕਰਮਚਾਰੀ ਅਤੇ ਸ਼ੀਤਲ ਅੰਗੁਰਾਲ ਨੂੰ 11 ਸੁਰੱਖਿਆ ਕਰਮਚਾਰੀ ਦਿੱਤੇ ਹਨ। ਕੇਂਦਰ ਵੱਲੋਂ ਸੀਆਰਪੀਐੱਫ ਦੇ ਜਵਾਨਾਂ ਨੂੰ ਸਿੱਧਾ ਉਨ੍ਹਾਂ ਦੇ ਘਰ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਭਾਜਪਾ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਦੋਵੇਂ ਆਗੂਆਂ ਦੀ ਸੁਰੱਖਿਆ ਘਟਾ ਦਿੱਤੀ ਸੀ।

Leave a Comment

[democracy id="1"]

You May Like This