Code Of Ethics

Download app

Subscribe To Print Edition

ਭਾਜਪਾ ’ਚ ਸ਼ਾਮਲ ਹੋਣ ਜਾਂ ਮਹੀਨੇ ’ਚ ਗ੍ਰਿਫ਼ਤਾਰੀ ਲਈ ਤਿਆਰ ਰਹਿਣ ਦੀ ਸਲਾਹ ਦਿੱਤੀ ਗਈ: ਆਤਿਸ਼ੀ

ਨਵੀਂ ਦਿੱਲੀ, 2 ਅਪਰੈਲ

ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ ਮੇਰੇ ਨੇੜਲੇ ਵਿਅਕਤੀ ਨੇ ਕਿਹਾ ਸੀ ਕਿ ਮੈਨੂੰ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋ ਜਾਣਾ ਚਾਹੀਦਾ ਹੈ ਜਾਂ ਇੱਕ ਮਹੀਨੇ ਦੇ ਅੰਦਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫਤਾਰੀ ਲਈ ਤਿਆਰ ਰਹਿਣਾ ਚਾਹੀਦਾ ਹੈ। ਆਤਿਸ਼ੀ ਨੇ ਇੱਥੇ ਪ੍ਰੈਸ ਕਾਨਫਰੰਸ ਵਿੱਚ ਦਾਅਵਾ ਕੀਤਾ ਕਿ ਉਨ੍ਹਾਂ ਤੋਂ ਇਲਾਵਾ ‘ਆਪ’ ਦੇ ਤਿੰਨ ਆਗੂਆਂ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ, ਵਿਧਾਇਕ ਦੁਰਗੇਸ਼ ਪਾਠਕ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ। ਦਿੱਲੀ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰ ਛਾਪੇਮਾਰੀ ਕਰੇਗਾ।

 

Advertisment

You May Like This