Search
Close this search box.

ਹਾਈ ਕੋਰਟ ਨੇ ਕੇਜਰੀਵਾਲ ਦਾ ਨਕਾਬ ਲਾਹਿਆ: ਪ੍ਰਨੀਤ ਕੌਰ ਭਾਜਪਾ ਉਮੀਦਵਾਰ ਨੇ ਦਿੱਲੀ ਹਾਈ ਕੋਰਟ ਦੀਆਂ ਟਿੱਪਣੀਆਂ ਮਗਰੋਂ ਅਰਵਿੰਦ ਕੇਜਰੀਵਾਲ ਦਾ ਅਸਤੀਫ਼ਾ ਮੰਗਿਆ

ਪਟਿਆਲਾ, 10 ਅਪ੍ਰੈਲ

ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਤਿੱਖਾ ਹਮਲਾ ਕਰਦਿਆਂ ਅੱਜ ਇਥੇ ਕਿਹਾ ਕਿ ਹਾਈ ਕੋਰਟ ਦੀਆਂ ਟਿੱਪਣੀਆਂ ਨਾਲ ਇਹ ਗੱਲ ਪੂਰੀ ਤਰ੍ਹਾਂ ਸਪੱਸ਼ਟ ਹੋ ਗਈ ਹੈ ਕਿ ਦਾਗੀ ਸ਼ਰਾਬ ਨੀਤੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਹੀ ਬਣਾਈ ਗਈ ਸੀ ਅਤੇ ਉਨ੍ਹਾਂ ਦਾ ਇਸ ਵਿੱਚ ਪੂਰਾ ਹੱਥ ਰਿਹਾ ਹੈ। ਅੱਜ ਇਥੇ ਭਾਜਪਾ ਦੇ ਸਥਾਨਕ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦਾ ਇਮਾਨਦਾਰੀ ਵਾਲਾ ਨਕਾਬ ਲਾਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਸਹੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕੀਤੀ ਗਈ ਹੈ ਅਤੇ ਅਦਾਲਤ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਮੁੱਖ ਮੰਤਰੀ ਅਤੇ ਆਮ ਵਿਅਕਤੀ ਲਈ ਨਿਯਮ ਇਕੋ ਹੀ ਹਨ। ਪ੍ਰਨੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਗੈਰਕਾਨੂੰਨੀ ਕਰਾਰ ਦੇ ਰਹੀ ਸੀ, ਜਦੋਂਕਿ ਅਦਾਲਤ ਨੇ ਮੰਨਿਆ ਹੈ ਕਿ ਉਹ ਦਿੱਲੀ ਸ਼ਰਾਬ ਘੁਟਾਲੇ ਦੀ ਨੀਤੀ ਬਣਾਉਣ ਦਾ ਮੁੱਖ ਸਾਜ਼ਿਸ਼ਕਰਤਾ ਹੈ।

 

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਨਕਾਬ ਅੱਜ ਪੂਰੀ ਤਰ੍ਹਾਂ ਉਤਰ ਗਿਆ ਹੈ। ਇਹ ਸ਼ਰਮਨਾਕ ਹੈ ਕਿ ਦਿੱਲੀ ਦਾ ਅਕਸ ਵੀ ਸ਼ਰਾਬ ਦੇ ਇਸ ਘੁਟਾਲੇ ਕਾਰਨ ਵਿਸ਼ਵ ਪੱਧਰ ’ਤੇ ਖਰਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਅਦਾਲਤ ਨੇ ਵੀ ਉਨ੍ਹਾਂ ਦੀ ਭੂਮਿਕਾ ਨੂੰ ਬਰਕਰਾਰ ਰੱਖਿਆ ਹੈ, ਇਸ ਲਈ ਇਹ ਜ਼ਰੂਰੀ ਹੈ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ। ਪ੍ਰਨੀਤ ਕੌਰ ਦਾ ਕਹਿਣਾ ਸੀ ਕਿ ਇੱਕ ਵੱਡੇ ਘੁਟਾਲੇ ’ਚ ਫਸਣ ਦੇ ਬਾਵਜੂਦ ਮੁੱਖ ਮੰਤਰੀ ਦਾ ਅਹੁਦਾ ਨਾ ਛੱਡਣਾ ਵੀ ਕੇਜਰੀਵਾਲ ਦੀ ਕੁਰਸੀ ਪ੍ਰਤੀ ਭੁੱਖ ਨੂੰ ਵੀ ਉਭਾਰ ਰਿਹਾ ਹੈ।

ਕਾਂਗਰਸ ਛੱਡ ਕੇ ਭਾਜਪਾ ਤੋਂ ਚੋਣ ਲੜ ਰਹੇ ਪ੍ਰਨੀਤ ਕੌਰ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਭਾਜਪਾ ’ਚ ਭਰਵਾਂ ਸਹਿਯੋਗ ਅਤੇ ਪਿਆਰ ਮਿਲ ਰਿਹਾ ਹੈ ਜਿਸ ਤੋਂ ਉਹ ਦਾਅਵੇ ਨਾਲ ਕਹਿ ਸਕਦੇ ਹਨ ਕਿ ਪਿਛਲੀਆਂ ਚਾਰ ਜਿੱਤਾਂ ਦੀ ਤਰ੍ਹਾਂ ਹੀ ਐਤਕੀਂ ਵੀ ਉਨ੍ਹਾਂ ਦੀ ਜੇਤੂ ਲੀਡ ਚੋਖੀ ਹੋਵੇਗੀ। ਇਸ ਮੌਕੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੇ ਸੁਬਾਈ ਪ੍ਰਧਾਨ ਬੀਬਾ ਜੈਇੰਦਰ ਕੌਰ, ਸਾਬਕਾ ਮੇਅਰ ਸੰਜੀਵ ਬਿੱਟੂ, ਜਸਵਿੰਦਜ ਜੁਲਕਾ, ਜਗਦੀਸ਼ ਜੱਗਾ ਰਾਜਪੁਰਾ ਆਦਿ ਮੌਜੂਦ ਸਨ।

Leave a Comment

[democracy id="1"]

You May Like This