ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ

ਨਵੀਂ ਦਿੱਲੀ, 13 ਅਪ੍ਰੈਲ

ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲ੍ਹਿਆਂਵਾਲਾ ਬਾਗ ਸਾਕੇ ਵਿੱਚ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਸ਼ਹੀਦਾਂ ਦੀ ਦੇਸ਼ ਭਗਤੀ ਦੀ ਭਾਵਨਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦੀ ਰਹੇਗੀ। ਅੱਜ ਦੇ ਦਿਨ 1919 ਵਿੱਚ ਬਰਤਾਨਵੀ ਫੌਜ ਨੇ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਵਿੱਚ ਬਸਤੀਵਾਦੀ ਸ਼ਾਸਨ ਨੂੰ ਜ਼ੁਲਮ ਕਰਨ ਦੀਆਂ ਸ਼ਕਤੀਆਂ ਦੇਣ ਵਾਲੇ ਰੋਲੇਟ ਐਕਟ ਦੇ ਵਿਰੁੱਧ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸੈਂਕੜੇ ਲੋਕਾਂ ‘ਤੇ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਕੀਤੀ ਸੀ।

 

Leave a Comment

[democracy id="1"]

You May Like This