ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜੇ ਦਾ ਐਲਾਨ 18 ਨੂੰ

ਮੁਹਾਲੀ, 17 ਅਪ੍ਰੈਲ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ ਲਈ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ 18 ਅਪਰੈਲ ਨੂੰ ਬਾਅਦ ਦੁਪਹਿਰ ਐਲਾਨਿਆ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਸਿੱਖਿਆ ਬੋਰਡ ਦੀ ਉਪ ਸਕੱਤਰ ਡਾ. ਗੁਰਮੀਤ ਕੌਰ ਨੇ ਕੀਤੀ‌। ਉਨ੍ਹਾਂ ਦੱਸਿਆ ਕਿ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ 19 ਅਪਰੈਲ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ਉੱਤੇ ਦੇਖ ਸਕਦੇ ਹਨ।

Leave a Comment

[democracy id="1"]

You May Like This