ਜੰਮੂ ਕਸ਼ਮੀਰ ਦੇ ਬਾਂਦੀਪੋਰਾ ’ਚ ਸੁਰੱਖਿਆ ਦਸਤਿਆਂ ਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਜਾਰੀ

ਸ੍ਰੀਨਗਰ, 24 ਅਪ੍ਰੈਲ

ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਕਸ਼ਮੀਰ ਡਵੀਜ਼ਨ ਪੁਲੀਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਵਿੱਚ ਕਿਹਾ ਕਿ ਬਾਂਦੀਪੋਰਾ ਦੇ ਅਰਗਾਮ ਦੇ ਰੇਂਜੀ ਜੰਗਲੀ ਖੇਤਰ ਵਿੱਚ ਸਵੇਰੇ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਹੋਇਆ। ਕਿਸੇ ਪਾਸੇ ਤੋਂ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।

Leave a Comment

[democracy id="1"]

You May Like This