Code Of Ethics

Download app

Subscribe To Print Edition

ਲਵਲੀ ਵੱਲੋਂ ਦਿੱਲੀ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ

ਨਵੀਂ ਦਿੱਲੀ, 28 ਅਪ੍ਰੈਲ

ਦਿੱਲੀ ਦੇ ਸਾਬਕਾ ਮੰਤਰੀ ਅਰਵਿੰਦਰ ਸਿੰਘ ਲਵਲੀ ਨੇ ਅੱਜ ਦਿੱਲੀ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ‘ਇੰਡੀਆ’ ਗੱਠਜੋੜ ਦੀ ਭਾਈਵਾਲ ਆਮ ਆਦਮੀ ਪਾਰਟੀ (ਆਪ) ਨਾਲ ਗੱਠਜੋੜ ਤੋਂ ਲੈ ਕੇ ਲੋਕ ਸਭਾ ਚੋਣਾਂ 2024 ਤੱਕ ਦੇ ਮੁੱਦਿਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਕਾਂਗਰਸ ਨੇ ਕੌਮੀ ਰਾਜਧਾਨੀ ਦੀਆਂ ਤਿੰਨ ਸੀਟਾਂ ਲਈ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਕੌਮੀ ਰਾਜਧਾਨੀ ਵਿੱਚ ਕਾਂਗਰਸ ਨੂੰ ਇਹ ਦੂਜਾ ਵੱਡਾ ਝਟਕਾ ਲੱਗਾ ਹੈ। ਇਸ ਤੋਂ ਪਹਿਲਾਂ ਰਾਜਕੁਮਾਰ ਚੌਹਾਨ ਨੇ ਬੁੱਧਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜੇ ਇਕ ਪੱਤਰ ਵਿੱਚ ਲਵਲੀ ਨੇ ਕਿਹਾ ਕਿ ਉਹ ਭਵਿੱਖ ਵਿੱਚ ਕਾਂਗਰਸ ਦੀ ਦਿੱਲੀ ਇਕਾਈ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਣ ਤੋਂ ਅਸਮਰੱਥ ਹਨ। ਉਨ੍ਹਾਂ ਨੇ ਪਿਛਲੇ ਸਾਲ ਅਗਸਤ ਵਿੱਚ ਦਿੱਲੀ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਿਆ ਸੀ। Punjabi Akhar

Advertisment