
ਬਲਾਚੌਰ 11 ਮਈ (ਜਤਿੰਦਰ ਪਾਲ ਸਿੰਘ ਕਲੇਰ )
ਇੱਕ ਪਾਸੇ ਜਿੱਥੇ ਕਿ ਪੰਜਾਬ ਹਰਿਆਣਾ ਦੀ ਸਰਹੱਦ ਸ਼ੰਭੂ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚੇ ਦੇ ਅਧੀਨ ਕਿਸਾਨ ਜਥੇਬੰਦੀਆਂ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ।
ਉੱਥੇ ਹੀ ਕਿਸਾਨ ਜਥੇਬੰਦੀਆਂ ਦੇ ਵੱਲੋਂ ਭਾਜਪਾ ਆਗੂਆਂ ਦਾ ਅਤੇ ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਡਾ ਸੁਭਾਸ਼ ਸ਼ਰਮਾ ਦਾ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ ਕਿਸਾਨਾਂ ਵਲੋਂ ਹੱਥ ਵਿੱਚ ਕਾਲੀਆਂ ਝੰਡੀਆਂ ਫੜ ਕੇ ਬਲਾਚੌਰ ਗਹੁੰਣ ਰੋਡ ਵਿਖੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਬਰੀਗੇਡ ਲਾ ਕੇ ਰੋਕਿਆ ਗਿਆ। ਜ਼ਿਕਰਯੋਗ ਹੈ ਕਿ ਅੱਜ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਅਤੇ ਪਾਰਟੀ ਦੇ ਦਫਤਰ ਦਾ ਉਦਘਾਟਨ ਕਰਨ ਵੇਲੇ ਜਦੋਂ ਉਹ ਵਾਪਸ ਬਾਬਾ ਬਲਰਾਜ ਮੰਦਰ ਵਿਖੇ ਨਤਮਸਤਕ ਹੋਣ ਆ ਰਹੇ ਸੀ ਤਾਂ ਵੇਲੇ ਕਿਸਾਨਾਂ ਵਲੋਂ ਵਿਰੋਧ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੇ ਵਿਰੁੱਧ ਤਿੱਖੀ ਨਾਅਰੇਬਾਜ਼ੀ ਵੀ ਕੀਤੀ । ਇਸ ਦੌਰਾਨ ਮੌਕੇ ‘ਤੇ ਭਾਰੀ ਪੁਲਿਸ ਫੋਰਸ ਵੀ ਤੈਨਾਤ ਸੀ ਅਤੇ ਪੁਲਿਸ ਦੇ ਵੱਲੋਂ ਬੈਰੀਕੇਡਿੰਗ ਵੀ ਕੀਤੀ ਅਤੇ ਅੱਗੇ ਜਾਣ ਤਾਂ ਉਨ੍ਹਾਂ ਨੂੰ ਰੋਕਿਆ ਗਿਆ ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਸਾਡੀਆਂ ਮੰਗਾਂ ਨਹੀਂ ਕਬੂਲ ਕਰੇਗੀ ਅਸੀਂ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਾਂਗੇ ਤੇ ਲੋਕ ਸਭਾ ਚੋਣਾਂ ਦੇ ਦੌਰਾਨ ਭਾਜਪਾ ਪਾਰਟੀ ਦਾ ਹਰੇਕ ਜਗ੍ਹਾ ਤੇ ਡੱਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲਮਾਜਰਾ ਪ੍ਰੈਸ ਸਕੱਤਰ ਕੁਲਵਿੰਦਰ ਸਰਪੰਚ ਪੁਰਾਗ ਪੁਰ,ਸਵਰਨ ਸਿੰਘ ਗੁਰਮੁੱਖ ਸਿੰਘ ਮਹਿਮੂਦਪੁਰ, ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਔਜਲਾ,ਪਵਨ ਕੁਮਾਰ ਸ਼ਰਮਾ, ਹੋਰ ਵੀ ਕਿਸਾਨ ਆਗੂ ਮੌਜੂਦ ਸਨ ਹਰਵਿੰਦਰ ਸਿੰਘ ਚਾਹਲ, ਅਮਰੀਕ ਸਿੰਘ, ਸੁਰਿੰਦਰ ਸਿੰਘ ਝੱਲੀ, ਜਸਵਿੰਦਰ ਸਿੰਘ ਔਜਲਾ, ਰੰਧਾਵਾ, ਰਾਹੁਲ ਆਦੋਆਣਾ, ਪ੍ਰੇਮ ਪ੍ਰਕਾਸ਼, ਜੋਗਿੰਦਰ ਸਿੰਘ ਦਿਲਬਾਗ ਸਿੰਘ,ਚਰਨ ਸਿੰਘ ਛਦੋੜੀ, ਆਦਿ ਹਾਜ਼ਰ ਸਨ ! Punjabi Akhar





















