Code Of Ethics

Download app

Subscribe To Print Edition

ਡਾ. ਚੀਮਾ ਦੇ ਹੱਕ ‘ਚ ਗੁਰਇਕਬਾਲ ਸਿੰਘ ਮਾਹਲ ਵਲੋਂ ਰੱਖੀ ਚੋਣ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

ਲੋਕ ਸਭਾ ਚੋਣ ਜਿੱਤ ਕੇ ਗੁਰਦਾਸਪੁਰ ਜ਼ਿਲ੍ਹੇ ‘ਚ ਕੌਮਾਂਤਰੀ ਪੱਧਰ ਦਾ ਖੇਡ ਸਟੇਡੀਅਮ ਬਣਾਵਾਂਗੇ- ਡਾ. ਚੀਮਾ

ਕਾਹਨੂੰਵਾਨ, 14 ਮਈ 
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ‘ਚ ਕਾਦੀਆਂ ਤੋਂ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵਲੋਂ ਪਿੰਡ ਮੁੰਨਣ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਦੀ ਰੱਖੀ ਚੋਣ ਮੀਟਿੰਗ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ।
ਭਰਵੀਂ ਚੋਣ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਨੂੰ ਕੇਂਦਰ ਸਰਕਾਰ ਵਲੋੰ ਉਦਯੋਗਿਕ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਜਦੋਂਕਿ ਪੰਜਾਬ ਨੂੰ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਕਿਸੇ ਤਰ੍ਹਾਂ ਦੀ ਕੋਈ ਕੇਂਦਰੀ ਸਹੂਲਤ ਨਹੀਂ ਦਿੱਤੀ ਜਾਂਦੀ। ਉਨ੍ਹਾਂ ਆਖਿਆ ਕਿ ਜੇਕਰ ਪਾਕਿਸਤਾਨ ਨਾਲ ਅਟਾਰੀ ਸਰਹੱਦ ਰਸਤੇ ਵਪਾਰ ਖੋਲ੍ਹ ਦਿੱਤਾ ਜਾਵੇ ਤਾਂ ਪੰਜਾਬ ਤਰੱਕੀ ਦੀਆਂ ਲੀਹਾਂ ‘ਤੇ ਦੌੜ ਸਕਦਾ ਹੈ। ਉਨ੍ਹਾਂ ਆਖਿਆ ਕਿ ਗੁਰਦਾਸਪੁਰ ਨੇ ਖੇਡਾਂ ਦੇ ਖੇਤਰ ਵਿਚ ਦੇਸ਼ ਨੂੰ ਵੱਡੇ ਖਿਡਾਰੀ ਦਿੱਤੇ ਹਨ ਪਰ ਸਰਕਾਰਾਂ ਇਸ ਜ਼ਿਲ੍ਹੇ ਵਿਚ ਅਜੇ ਤੱਕ ਕੋਈ ਕੌਮਾਂਤਰੀ ਪੱਧਰ ਦਾ ਖੇਡ ਸਟੇਡੀਅਮ ਹੀ ਨਹੀਂ ਬਣਵਾ ਸਕੀਆਂ। ਉਨ੍ਹਾਂ ਆਖਿਆ ਕਿ ਉਹ ਜਿੱਤਣ ਤੋਂ ਬਾਅਦ ਗੁਰਦਾਸਪੁਰ ਜ਼ਿਲ੍ਹੇ ਅੰਦਰ ਜਿੱਥੇ ਇਕ ਕੌਮਾਂਤਰੀ ਪੱਧਰ ਦਾ ਖੇਡ ਸਟੇਡੀਅਮ ਬਣਾਉਣਗੇ, ਉੱਥੇ ਸਿਹਤ, ਸਿੱਖਿਆ ਤੇ ਰੁਜ਼ਗਾਰ ਲਈ ਕੇਂਦਰੀ ਪੈਕੇਜ ਲੈ ਕੇ ਆਉਣਗੇ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਆਖਿਆ ਕਿ ਹੁਣ ਤੱਕ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰਾਂ ਦੇ ਗੁੰਮਸ਼ੁਦਾ ਦੇ ਪੋਸਟਰ ਲੱਗਦੇ ਰਹੇ ਹਨ ਪਰ ਇਸ ਵਾਰ ਹਲਕੇ ਨੂੰ ਆਪਣਾ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਰੂਪ ਵਿਚ ਮਿਲਿਆ ਹੈ, ਜਿਨ੍ਹਾਂ ਦੀ ਜਨਮ ਭੂਮੀ ਵੀ ਗੁਰਦਾਸਪੁਰ ਹੈ। ਉਨ੍ਹਾਂ ਆਖਿਆ ਕਿ ਡਾ. ਚੀਮਾ ਨੂੰ ਵੱਡੇ ਫਰਕ ਨਾਲ ਜਿਤਾਉਣ ਲਈ ਅਕਾਲੀ ਵਰਕਰ ਦਿਨ-ਰਾਤ ਇਕ ਕਰ ਦੇਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ, ਸੋਨੀ ਚੱਡਾ, ਰਾਜ ਸਿੰਘ ਨਨੂੰ, ਬਲਜਿੰਦਰ ਸਿੰਘ ਨਨੂੰ, ਬਲਕਾਰ ਸਿੰਘ ਫੁੱਲੜਾ, ਅਸ਼ੋਕ ਨਨੂੰ, ਡਾ. ਗੁਰਵਿੰਦਰ ਸਿੰਘ ਰਾਮਪੁਰ, ਅਵਤਾਰ ਸਿੰਘ ਬੁੱਢੇ ਚੱਕ, ਗੁਰਦਿਆਲ ਸਿੰਘ ਡੀ.ਸੀ. ਅਤੇ ਗੁਰਿੰਦਰ ਸਿੰਘ ਲਾਡੀ ਸਮੇਤ ਵੱਡੀ ਗਿਣਤੀ ਅਕਾਲੀ ਵਰਕਰ ਹਾਜ਼ਰ ਸਨ ! Punjabi Akhar

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।