ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਗੁਰਦਾਸਪੁਰ ‘ਚ ਰੈਲੀਆਂ ਨੂੰ ਸੰਬੋਧਨ ਕਰਨਗੇ


ਗੁਰਦਾਸਪੁਰ, 24 ਮਈ


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਭਲ੍ਹਕੇ 25 ਮਈ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ‘ਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੋਮਣੀ ਅਕਾਲੀ ਦਲ ਗੁਰਦਾਸਪੁਰ ਦੇ ਜ਼ਿਲ੍ਹਾ ਜਥੇਦਾਰ ਰਮਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਭਲ੍ਹਕੇ ਸਵੇਰੇ 11 ਵਜੇ ਏ.ਐਸ. ਗਾਰਡਨ ਦੀਨਾਨਗਰ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਬਾਅਦ ਦੁਪਹਿਰ 1 ਵਜੇ ਚੱਠਾ ਪੈਲੇਸ ਤਾਰਾਗੜ੍ਹ ਰੋਡ ਭੋਆ ਵਿਖੇ, 3 ਵਜੇ ਅਮਰ ਪੈਲੇਸ ਸੁਜਾਨਪੁਰ ਅਤੇ 5 ਵਜੇ ਗੁਰਕਰਤਾਰ ਪੈਲੇਸ ਪਠਾਨਕੋਟ ਵਿਖੇ ਡਾ. ਦਲਜੀਤ ਸਿੰਘ ਦੇ ਹੱਕ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਪਾਰਟੀ ਵਰਕਰ ਪਹੁੰਚ ਕੇ ਆਪਣੇ ਮਹਿਬੂਬ ਨੇਤਾ ਦੇ ਵਿਚਾਰ ਸੁਣਨਗੇ।

Leave a Comment

[democracy id="1"]

You May Like This