Code Of Ethics

Download app

Subscribe To Print Edition

ਚੋਣ ਖਰਚਾ ਨਿਗਰਾਨ ਹਰਸ਼ਦ ਵੇਂਗੁਲੇਰਕਰ ਦੀ ਹਾਜ਼ਰੀ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚ ਰਜਿਸਟਰਾਂ ਦਾ ਤੀਸਰੀ ਵਾਰ ਮਿਲਾਣ ਕੀਤਾ

ਚੋਣ ਨਤੀਜਾ ਆਉਣ ਦੇ 30 ਦਿਨਾਂ ਦੇ ਅੰਦਰ ਹਰ ਉਮੀਦਵਾਰ ਵੱਲੋਂ ਆਪਣਾ ਚੋਣ ਖ਼ਰਚਾ ਰਜਿਸਟਰ ਚੋਣ ਦਫ਼ਤਰ ਵਿੱਚ ਜਮਾਂ ਕਰਵਾਉਣਾ ਲਾਜ਼ਮੀ

ਗੁਰਦਾਸਪੁਰ, 30 ਮਈ

ਲੋਕ ਸਭਾ ਹਲਕਾ 01-ਗੁਰਦਾਸਪੁਰ ਲਈ ਨਿਯੁਕਤ ਕੀਤੇ ਚੋਣ ਖ਼ਰਚਾ ਅਬਜ਼ਰਵਰ ਸ੍ਰੀ ਹਰਸ਼ਦ ਵੇਂਗੁਲੇਰਕਰ ਦੀ ਹਾਜ਼ਰੀ ਵਿੱਚ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚਾ ਰਜਿਸਟਰਾਂ ਦਾ ਸ਼ੈਡੋ ਰਜਿਸਟਰਾਂ ਨਾਲ ਤੀਸਰੀ ਵਾਰ ਮਿਲਾਣ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸਹਾਇਕ ਖ਼ਰਚਾ ਅਬਜ਼ਰਵਰਾਂ ਵੱਲੋਂ ਚੋਣ ਲੜ ਰਹੇ ਹਰੇਕ ਉਮੀਦਵਾਰ ਦੇ ਚੋਣ ਖ਼ਰਚਾ ਰਜਿਸਟਰ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਅਤੇ ਚੋਣਾਂ ਉੱਪਰ ਕੀਤੇ ਗਏ ਖ਼ਰਚੇ ਦੀਆਂ ਐਂਟਰੀਆਂ ਨੂੰ ਚੈੱਕ ਕੀਤਾ ਗਿਆ।

ਇਸ ਮੌਕੇ ਚੋਣ ਖ਼ਰਚਾ ਅਬਜ਼ਰਵਰ ਸ੍ਰੀ ਹਰਸ਼ਦ ਵੇਂਗੁਲੇਰਕਰ ਨੇ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਣ ਵਾਲੇ ਉਮੀਦਵਾਰ ਲਈ 95 ਲੱਖ ਰੁਪਏ ਤੱਕ ਚੋਣ ਖ਼ਰਚੇ ਦੀ ਹੱਦ ਮਿਥੀ ਗਈ ਹੈ ਅਤੇ ਇਸ ਤੋਂ ਵੱਧ ਚੋਣ ਖ਼ਰਚਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵੱਲੋਂ ਰੋਜ਼ਾਨਾ ਆਪਣੇ ਚੋਣ ਖ਼ਰਚ ਨੂੰ ਰਜਿਸਟਰ ਵਿੱਚ ਦਰਜ ਕਰਨਾ ਲਾਜ਼ਮੀ ਹੈ। ਇਸ ਤੋਂ ਇਲਾਵਾ ਚੋਣ ਦਫ਼ਤਰ ਵੱਲੋਂ ਵੀ ਸ਼ੈਡੋ ਰਜਿਸਟਰ ਲਗਾ ਕੇ ਹਰੇਕ ਉਮੀਦਵਾਰ ਦੇ ਚੋਣ ਖ਼ਰਚੇ ਦਾ ਹਿਸਾਬ ਰੱਖਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਉਮੀਦਵਾਰਾਂ ਦੇ ਚੋਣ ਖ਼ਰਚਾ ਰਜਿਸਟਰਾਂ ਦਾ ਸ਼ੈਡੋ ਰਜਿਸਟਰਾਂ ਨਾਲ ਤੀਸਰੀ ਵਾਰ ਮਿਲਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਨਤੀਜਾ ਆਉਣ ਦੇ 30 ਦਿਨਾਂ ਦੇ ਅੰਦਰ ਹਰ ਉਮੀਦਵਾਰ ਵੱਲੋਂ ਆਪਣਾ ਚੋਣ ਖ਼ਰਚਾ ਰਜਿਸਟਰ ਚੋਣ ਦਫ਼ਤਰ ਵਿੱਚ ਜਮਾਂ ਕਰਵਾਉਣਾ ਲਾਜ਼ਮੀ ਹੈ ਅਤੇ ਅਜਿਹਾ ਨਾ ਕਰਨ ਵਾਲੇ ਉਮੀਦਵਾਰ ਉੱਪਰ ਚੋਣ ਕਮਿਸ਼ਨ ਤਿੰਨ ਸਾਲ ਲਈ ਚੋਣ ਲੜਨ ‘ਤੇ ਰੋਕ ਲਗਾ ਸਕਦਾ ਹੈ।

Advertisment