Code Of Ethics

Download app

Subscribe To Print Edition

ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਅਤੇ ਐੱਸ.ਐੱਸ.ਪੀ. ਸ੍ਰੀ ਹਰੀਸ਼ ਦਾਯਮਾ ਨੇ ਪੋਲਿੰਗ ਸਟਾਫ਼ ਲਈ ਬਣਿਆ ਖਾਣਾ ਵੀ ਖਾਦਾ।

ਗੁਰਦਾਸਪੁਰ 1 ਜੂਨ

ਰਿਟਰਨਿੰਗ ਅਫ਼ਸਰ ਲੋਕ ਸਭਾ 01-ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਓਥੇ ਪੋਲਿੰਗ ਸਟਾਫ਼ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਉਨ੍ਹਾਂ ਨੇ ਪੋਲਿੰਗ ਸਟਾਫ਼ ਲਈ ਕੀਤੇ ਪ੍ਰਬੰਧਾਂ ਉੱਪਰ ਤਸੱਲੀ ਜ਼ਾਹਰ ਕਰਦਿਆਂ ਕਿਹਾ ਕਿ ਹਰ ਪੋਲਿੰਗ ਬੂਥ ਉੱਪਰ ਚੋਣ ਅਮਲੇ ਅਤੇ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਉਨ੍ਹਾਂ ਪੋਲਿੰਗ ਸਟਾਫ਼ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਵੋਟਾਂ ਦੇ ਅਹਿਮ ਕਾਰਜ ਦੀ ਸਫਲਤਾ ਦੀਆਂ ਸ਼ੁਭਕਾਮਨਾ ਦਿੰਦਿਆਂ ਉਨ੍ਹਾਂ ਪੋਲਿੰਗ ਸਟਾਫ਼ ਨੂੰ ਕਿਹਾ ਕਿ ਉਨ੍ਹਾਂ ਦੀਆਂ ਇਹ ਸੇਵਾਵਾਂ ਦੇਸ਼ ਦੀ ਲੋਕੰਤਤਰੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਣਗੀਆਂ।

ਪੋਲਿੰਗ ਸਟੇਸ਼ਨਾਂ ਦੇ ਦੌਰੇ ਦੌਰਾਨ ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਅਤੇ ਐੱਸ.ਐੱਸ.ਪੀ. ਸ੍ਰੀ ਹਰੀਸ਼ ਦਾਯਮਾ ਨੇ ਪੋਲਿੰਗ ਸਟਾਫ਼ ਲਈ ਬਣਿਆ ਖਾਣਾ ਵੀ ਖਾਦਾ।

Advertisment