Code Of Ethics

Download app

Subscribe To Print Edition

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ

ਕਿਸਾਨ 20 ਜੂਨ ਤੱਕ ਦੇ ਸਕਦੇ ਹਨ ਆਨਲਾਈਨ ਸਹਿਮਤੀ – ਮੁੱਖ ਖੇਤੀਬਾੜੀ ਅਫ਼ਸਰ

ਗੁਰਦਾਸਪੁਰ, 12 ਜੂਨ
ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦੇ ਤੌਰ ਉੱਪਰ ਦੇ ਰਹੀ ਹੈ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਇਸ ਸਬਸਿਡੀ ਦਾ ਲਾਭ ਉਠਾਉਣਾ ਚਾਹੀਦਾ ਹੈ। ਕਿਸਾਨ ਆਪਣੀ ਸਹਿਮਤੀ https://agrimachinerypb.com/home/DSR23Department   ਲਿੰਕ ਤੇ ਕਲਿੱਕ ਕਰਕੇ ਦੇ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ  ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਸ੍ਰੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਕਿਸਾਨ ਉਕਤ ਲਿੰਕ ਖੋਲ੍ਹ ਕੇ ਆਪਣਾ ਆਧਾਰ ਨੰਬਰ ਭਰਨਗੇ। ਕਾਸ਼ਤਕਾਰ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖ਼ਰੀਦ/ਈ ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਵਿਖਾਈ ਜਾ ਰਹੀ ਹੈ। ਉਸ ਉਪਰੰਤ ਕਿਸਾਨ ਵੱਲੋਂ ਸਿਰਫ਼ ਆਪਣੀ ਸਿੱਧੀ ਬਿਜਾਈ ਅਧੀਨ ਜ਼ਮੀਨ ਸਬੰਧੀ ਵੇਰਵਾ ਜਿਵੇਂ ਕਿ ਜ਼ਮੀਨ ਦਾ ਜ਼ਿਲ੍ਹਾ/ਤਹਿਸੀਲ-ਸਬ ਤਹਿਸੀਲ/ਪਿੰਡ/ਖੇਵਟ ਤੇ ਖ਼ਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ ਜਾਂ ਬਿਗਾ) ਦਿੱਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਕਾਸ਼ਤਕਾਰ ਕਿਸਾਨ ਆਪਣੀ ਦਿੱਤੀ ਗਈ ਜਾਣਕਾਰੀ ਵਿੱਚ 30 ਜੂਨ 2024 ਤੱਕ ਐਡਿਟ/ਤਬਦੀਲੀ ਕਰ ਸਕਦੇ ਹਨ। ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 30 ਜੂਨ ਤੋਂ 15 ਜੁਲਾਈ 2024 ਤੱਕ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕੀਤੀ ਜਾਵੇਗੀ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਧਰਤੀ ਹੇਠਲੇ ਪਾਣੀ ਦੇ ਅਨਮੋਲ ਕੁਦਰਤੀ ਸਰੋਤ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦਿੱਤੀ ਜਾਵੇ, ਕਿਉਂਕਿ ਜਿਸ ਤੇਜ਼ੀ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ ਦਿਨ ਹੇਠਾਂ ਹੁੰਦਾ ਜਾ ਰਿਹਾ ਹੈ, ਜੇਕਰ ਇਸ ਨੂੰ ਰੋਕਣ ਲਈ ਹੁਣ ਵੀ ਅਸੀਂ ਸੁਚੇਤ ਨਾ ਹੋਏ ਤਾਂ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਨਜ਼ਦੀਕੀ ਦੇ ਖੇਤੀਬਾੜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।

Advertisment

You May Like This