Code Of Ethics

Download app

Subscribe To Print Edition

21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਆਰ.ਡੀ. ਖੋਸਲਾ ਸਕੂਲ ਬਟਾਲਾ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ

ਜ਼ਿਲ੍ਹੇ ਦੇ ਹੋਰ ਭਾਗਾਂ ਵਿੱਚ ਵੀ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਯੋਗ ਦਿਵਸ

ਗੁਰਦਾਸਪੁਰ, 20 ਜੂਨ 21 ਜੂਨ ਨੂੰ ਦੁਨੀਆਂ ਭਰ ਵਿੱਚ ਮਨਾਏ ਜਾ ਰਹੇ 10ਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਆਰ.ਡੀ. ਖੋਸਲਾ ਡੀ.ਏ.ਵੀ. ਸੀਨੀਅਰ ਸਕੈਂਡਰੀ ਸਕੂਲ, ਬਟਾਲਾ ਵਿਖੇ ਕਰਵਾਇਆ ਜਾਵੇਗਾ।  ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਸਵੇਰੇ 6:00 ਵਜੇ ਸ਼ੁਰੂ ਹੋਵੇਗਾ ਜੋ ਕਿ 8:00 ਵਜੇ ਤੱਕ ਦੋ ਘੰਟੇ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਯੋਗ ਸਮਾਗਮ ਵਿੱਚ ਆਮ ਸ਼ਹਿਰੀ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵਿਦਿਆਰਥੀ ਭਾਗ ਲੈਣਗੇ, ਜਿਨ੍ਹਾਂ ਨੂੰ ਆਯੁਰਵੈਦਿਕ ਵਿਭਾਗ ਦੇ ਯੋਗਾ ਦੇ ਮਾਹਿਰਾਂ ਵੱਲੋਂ ਯੋਗ ਦੇ ਆਸਣ ਕਰਵਾਏ ਜਾਣਗੇ।

ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਬਟਾਲਾ ਵਿਖੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਭਾਗਾਂ ਵਿੱਚ ਵੀ ਪੂਰੇ ਉਤਸ਼ਾਹ ਨਾਲ ਯੋਗ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਆਪਣੇ ਗਲੀ, ਮੁਹੱਲਿਆਂ, ਪਿੰਡਾਂ ਅਤੇ ਸ਼ਹਿਰਾਂ ਵਿੱਚ ਯੋਗ ਸਮਾਗਮ ਕਰਨ। ਉਨ੍ਹਾਂ ਕਿਹਾ ਕਿ ਯੋਗ ਨਿਰੋਗ ਤੇ ਤੰਦਰੁਸਤ ਜੀਵਨ ਦਾ ਅਧਾਰ ਹੈ ਅਤੇ ਸਾਨੂੰ ਯੋਗ ਨੂੰ ਆਪਣੀ ਰੋਜ਼ਮਰਾਂ ਦੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

Advertisment

You May Like This