Code Of Ethics

Download app

Subscribe To Print Edition

ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ 22 ਵਾਰ ਲਿਖਤੀ ਮੀਟਿੰਗਾ ਦੇ ਕੇ ਮੀਟਿੰਗ ਨਾਂ ਕਰਨ ਦੇ ਵਿਰੋਧ ਵੱਜੇ ਪੰਜਾਬ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ



ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰੇ ਪੰਜਾਬ ਸਰਕਾਰ :- ਆਗੂ

22-07-2024 ( ਪੰਜਾਬੀ ਅੱਖਰ  ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ‘ਆਪ ਸਰਕਾਰ’ ਦੀ ਵਾਅਦਾ ਖਿਲਾਫ਼ੀ ਦੇ ਵਿਰੋਧ ਵਜੋਂ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ,ਇਸ ਸਮੇਂ ਹਾਜ਼ਿਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ,ਬਲਾਕ ਪਾਤੜਾਂ ਦੇ ਆਗੂ ਸਤਗੁਰ ਸਿੰਘ , ਨਰੇਸ਼ ਕੁਮਾਰ, ਸ਼ਲਿੰਦਰ ਸਿੰਘ,ਅਵਤਾਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਲਾਰੇ-ਲੱਪਿਆਂ ਨਾਲ਼ ਆਪਣਾ ਸਮਾਂ ਲੰਘਾ ਰਹੀ ਹੈ,ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼  ਧੋਖਾ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ , ਪੰਚਾਇਤੀ ਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ ਭਾਰ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ,ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋੰ ਜਲੰਧਰ ਜਿਮਨੀ ਚੋਣ ਦੌਰਾਨ 05 ਜੁਲਾਈ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਇਕੱਤਰਤਾ ਕਰਕੇ ਰੋਸ਼ ਪ੍ਰਦਰਸ਼ਨ ਕਰਨ ਦੇ ਐਲਾਨ ਮਗਰੋਂ ਮੁੱਖ ਮੰਤਰੀ ਪੰਜਾਬ ਵੱਲੋੰ 01 ਜੁਲਾਈ ਨੂੰ ‘ਮੋਰਚੇ’ ਦੀ ਸੂਬਾ ਕਮੇਟੀ ਨਾਲ਼ ਜਲੰਧਰ ਵਿਖੇ ਕਬਾਨਾ ਹੋਟਲ ਵਿੱਚ ਪੈਨਲ ਮੀਟਿੰਗ ਕੀਤੀ ਸੀ ਅਤੇ ‘ਮੋਰਚੇ’ ਦੀਆਂ ਸਮੂਹ ਮੰਗਾਂ ਤੇ ਵਿਸਥਾਰਤ ਚਰਚਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਵੱਲੋੰ 20 ਜੁਲਾਈ ਨੂੰ ਇੱਕ ਵਾਰ ਫ਼ਿਰ ਪੈਨਲ ਮੀਟਿੰਗ ਕਰਕੇ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਦਾ ਹੱਲ ਕਰਨ ਦਾ ਭਰੋਸ਼ਾ ਦਿੱਤਾ ਗਿਆ ਸੀ,ਸੋ ‘ਮੋਰਚੇ’ ਦੇ ਆਗੂਆਂ ਨੇ ਜਦੋਂ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਦਫ਼ਤਰਾਂ ਦੇ ਅਧਿਕਾਰੀਆਂ ਨਾਲ਼ ਮੀਟਿੰਗ ਸੰਬੰਧੀ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕੀ ਮੁੱਖ ਮੰਤਰੀ ਦੇ ਜਰੂਰੀ ਰੁਝੇਵੇ ਹਨ ਇਸ ਲਈ  ਹੁਣ 24 ਜੁਲਾਈ ਨੂੰ ਜਲੰਧਰ ਵਿਖੇ CM ਦੀ ਕੋਠੀ ਵਿੱਚ ਮੀਟਿੰਗ ਹੋਵੇਗੀ ਜਿਸ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ,ਜਿਸ ਦੇ ਵਿਰੋਧ ਵਜੋਂ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ  ਪਾਤੜਾਂ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ,ਇਸ ਸਮੇਂ ਹਾਜ਼ਿਰ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 ਤਹਿਤ ਅਤੇ ਪੰਦਰਵੀਂ ਲੇਬਰ ਕਾਨਫਰੰਸ ਵਿੱਚ ਤਹਿ ਹੋਏ ਫਾਰਮੂਲੇ ਮੁਤਾਬਿਕ ਅੱਜ ਮਹਿੰਗਾਈ ਅਨੁਸਾਰ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ! ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਠਾਨਕੋਟ ਦੇ ਅਧਿਕਾਰੀਆ ਵੱਲੋਂ ਜ਼ੋ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ ਨੰ 31ਦੇ ਆਗੂਆਂ ਅਤੇ‌ ਵਰਕਰਾ ਪਰਚੇ ਦਰਜ ਕਰਵਾਏ ਜਾ ਰਹੇ ਹਨ ਉਹ ਬੰਦ ਕੀਤੇ ਜਾਣ‌ ਨਹੀ ਮਜਬੂਰਨ ਸੰਘਰਸ਼ ਤਿੱਖਾ ਕਰਨਾ ਪਵੇਗਾ ਜਿਸ ਦੀ ਜ਼ਿੰਮੇਵਾਰੀ ਅਧਿਕਾਰੀਆਂ ਦੀ ਹੋਵੇਗੀ ਜੀ

Advertisment

You May Like This