Search
Close this search box.

ਮੋਰਚੇ ਵੱਲੋਂ ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ ਪਬਲਿਕ ਅਦਾਰੇ ਦਾ ਨਿੱਜੀਕਰਨ/ਪੰਚਾਇਤੀਕਰਨ ਦੇ ਵਿਰੋਧ ’ਚ ਚੱਲ ਰਹੇ ਸੰਘਰਸ਼ ਦੀ ਹਮਾਇਤ ਦਾ ਐਲਾਨ


– 5 ਅਗਸਤ ਨੂੰ ਹੋਣ ਵਾਲੇ ਅਰਥੀ ਫੂਕ ਪ੍ਰਦਰਸਨਾਂ ਵਿਚ ਵੱਖ ਵੱਖ ਵਿਭਾਗਾਂ ਦੇ ਠੇਕਾ ਮੁਲਾਜਮ ਸ਼ਾਮਲ ਹੋਣਗੇ
– ਸਰਕਾਰੀ ਅਦਾਰਿਆ ਦਾ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਨੂੰ ਤੁਰੰਤ ਰੱਦ ਕਰੇ ਸਰਕਾਰ – ਮੋਰਚਾ ਆਗੂ

ਚੰਡੀਗੜ੍ਹ 4 ਅਗਸਤ ( ਪੰਜਾਬੀ ਅੱਖਰ ) – ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਧੀਨ ਚੱਲ ਰਹੀਆਂ ਪੇਂਡੂ ਜਲ ਸਪਲਾਈ ਸਕੀਮਾਂ ਉਪਰ ਸਕਾਡਾ ਸਿਸਟਮ ਲਗਾ ਕੇ ਇਸ ਪਬਲਿਕ ਅਦਾਰੇ ਦਾ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਦੇ ਵਿਰੋਧ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31 ) ਦੇ ਚੱਲ ਰਹੇ ਪੂਰਅਮਨ ਢੰਗ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ।
ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ, ਪਵਨਦੀਪ ਸਿੰਘ, ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੁਨੁੰ,  ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਸਿੰਘ ਗਗਨ, ਸ਼ੇਰ ਸਿੰਘ ਖੰਨਾ, ਸੁਰਿੰਦਰ ਕੁਮਾਰ
ਨੇ ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ
ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮੈਨੇਜਮੈਂਟ ਵੱਲੋਂ ਜਲ ਸਪਲਾਈ ਸਕੀਮਾਂ ਤੇ ਪ੍ਰਾਇਵੇਟ ਕੰਪਨੀਆ ਦੇ ਜਰੀਏ ਸਕਾਡਾ ਸਿਸਟਮ ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕੀਤਾ ਜਾ ਰਿਹਾ ਹੈ, ਜਿਸ ਨਾਲ ਪੀਣ ਵਾਲੇ ਪਾਣੀ ’ਤੇ ਕਾਰਪੋਰੇਟ ਘਰਾਣਿਆਂ ਦਾ ਮੁਕੰਮਲ ਕੰਟਰੋਲ ਹੋਵੇਗਾ ਅਤੇ ਪ੍ਰਾਇਵੇਟ ਕੰਪਨੀਆਂ ਆਪਣੀ ਮਨਮਰਜੀ ਨਾਲ ਮਹਿੰਗੇ ਮੁੱਲ ਵਿਚ ਪਾਣੀ ਦੇਣਗੀਆਂ। ਇਸ ਤਰ੍ਹਾਂ ਪੇਂਡੂ ਖੇਤਰ ਵਿਚ ਵੱਸੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਬੁਨਿਆਦੀ ਸਹੂਲਤ ਦਾ ਪ੍ਰਬੰਧ ਖੁਦ ਪੰਜਾਬ ਸਰਕਾਰ ਵੱਲੋਂ ਕਰਨ ਤੋਂ ਭੱਜ ਰਹੀ ਹੈ। ਜਿਸਦੇ ਚਲਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ. 31) ਜ਼ਿਲ੍ਹਾ ਪਠਾਨਕੋਟ ਵੱਲੋਂ ਪਿੰਡਾਂ  ਦੇ ਲੋਕਾਂ ਦੇ ਸਹਿਯੋਗ ਨਾਲ ਲੋਕ ਅਤੇ ਵਰਕਰ ਵਿਰੋਧੀ ਇਸ ਸਕਾਡਾ ਸਿਸਟਮ ਦੇ ਖਿਲਾਫ ਪੂਰਅਮਨ ਢੰਗ ਨਾਲ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਟੈਂਕੀਆਂ ਤੇ ਸਕਾਡਾ ਸਿਸਟਮ ਨਹੀ ਲੱਗਣ ਦਿੱਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜਨ ਪਠਾਨਕੋਟ ਦੇ ਅਧੀਨ ਆਉਦੀ ਸਬ ਡਵੀਜਨ ਤਾਰਾਗੜ੍ਹ ਦੇ ਐਸ.ਡੀ.ਓ. ਵੱਲੋਂ ਯੂਨੀਅਨ ਦੇ ਆਗੂਆਂ ਸਮੇਤ 25 ਵਰਕਰਾਂ ਤੇ ਝੂਠਾ ਪਰਚਾ ਦਰਜ ਕਰਵਾਇਆ ਗਿਆ ਹੈ। ਜਿਸਦੀ  ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਉਕਤ ਜਥੇਬੰਦੀ ਦੇ ਸਬ ਡਵੀਜਨ ਤਾਰਾਗੜ੍ਹ ਦੇ ਐਸ.ਡੀ.ਓ. ਅਤੇ ਪੰਜਾਬ ਸਰਕਾਰ ਦੇ ਖਿਲਾਫ ਮਿਤੀ 5 ਅਗਸਤ 2024 ਨੂੰ ਸਾਰੇ ਪੰਜਾਬ ਵਿਚ ਡਵੀਜਨ ਅਤੇ ਸਬ ਡਵੀਜਨ ਪੱਧਰ ਤੇ ਦਿੱਤੇ ਜਾ ਰਹੇ ਰੋਹ ਭਰਪੂਰ ਧਰਨੇ ਅਤੇ ਅਰਥੀ ਫੂਕ ਪ੍ਰਦਰਸ਼ਨਾਂ ਵਿਚ ਠੇਕਾ ਮੁਲਾਜਮ ਸ਼ਾਮਲ ਹੋਣਗੇ ਕਿਉਂਕਿ ਸੰਘਰਸ਼ੀ ਲੋਕਾਂ ਦੇ ਖਿਲਾਫ ਕੀਤੀ ਗਈ  ਪੁਲਸ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ, ਜਿਸਨੂੰ ਸੰਘਰਸ਼ੀ ਲੋਕ ਕਿਸੇ ਵੀ ਕੀਮਤ ’ਤੇ ਬਰਦਾਰਸ਼ਤ ਨਹੀਂ ਕਰਨਗੇ ਅਤੇ ਸਰਕਾਰਾਂ ਦੇ ਤਾਨਾਸ਼ਾਹੀ ਰਵੱਈਏ ਦੇ ਖਿਲਾਫ ਚੱਲ ਰਹੇ ਸੰਘਰਸ਼ਾਂ ਵਿਚ ਵੱਧ ਚੱੜ ਕੇ ਸ਼ਾਮਲ ਹੋਣਗੇ।
ਇਸ ਲਈ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੀੇ ਮੰਗ ਹੈ ਕਿ ਪਠਾਨਕੋਟ ਵਿਖੇ ਜਲ ਸਪਲਾਈ ਵਿਭਾਗ ਦੇ ਵਰਕਰਾਂ, ਪਰਿਵਾਰਾਂ ਅਤੇ ਪਿੰਡ ਵਾਸੀਆ ਉਪਰ ਝੂਠੇ ਦਰਜ ਕੀਤੇ ਪਰਚੇ ਨੂੰ ਤੁਰੰਤ ਰੱਦ ਕੀਤਾ ਜਾਵੇ। ਪੇਂਡੂ ਜਲ ਸਪਲਾਈ ਸਕੀਮਾਂ ਤੇ ਸਕਾਡਾ ਸਿਸਟਮ (ਕੰਪਨੀ) ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨਾ ਬੰਦ ਕੀਤਾ ਜਾਵੇ। ਪੀਣ ਵਾਲੇ ਪਾਣੀ ਦੀ ਬੁਨਿਆਦੀ ਸਹੂਲਤ ਦਾ ਪ੍ਰਬੰਧ ਸਰਕਾਰ ਖੁਦ ਆਪ ਕਰੇ। ਪਿਛਲੇ ਸਾਲਾਂਬੱਧੀ ਅਰਸ਼ੇ ਤੋਂ ਕੰਮ ਕਰਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਵਰਕਰਾਂ ਦੇ ਪੱਕੇ ਰੁਜਗਾਰ ਦਾ ਪ੍ਰਬੰਧ ਕੀਤਾ ਜਾਵੇ। ਵੱਖ ਵੱਖ ਸਰਕਾਰੀ ਵਿਭਾਗਾਂ ਵਿਚ ਸੇਵਾਵਾਂ ਦੇ ਰਹੇ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗਾਂ ਵਿਚ ਤਰਜਬੇ ਦੇ ਅਧਾਰ ਤੇ ਪੱਕਾ ਕਰਨ ਸਮੇਤ ਮੋਰਚੇ ਦੇ ਮੰਗ ਪੱਤਰ ਵਿਚ ਦਰਜ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ।
ਜਾਰੀ ਕਰਤਾ
ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ

Leave a Comment

[democracy id="1"]

You May Like This