Code Of Ethics

Download app

Subscribe To Print Edition

ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਐਸ.ਡੀ.ਓ. ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਗਿਆ ਰੋਹ ਭਰਪੂਰ ਪ੍ਰਦਰਸ਼ਨ


ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਵਰਕਰਾਂ ਖਿਲਾਫ ਦਰਜ ਕੀਤੇ ਝੂਠੇ ਪਰਚੇ ਨੂੰ ਤੁਰੰਤ ਰੱਦ ਕੀਤਾ ਜਾਵੇ – ਮੋਰਚਾ ਆਗੂ ਵਰਿੰਦਰ ਸਿੰਘ

ਪਾਤੜਾਂ 5 ਅਗਸਤ ( ਪੰਜਾਬੀ ਅੱਖਰ ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜਨ ਪਠਾਨਕੋਟ ਦੇ ਅਧੀਨ ਆਉਦੀ ਸਬ ਡਵੀਜਨ ਤਾਰਾਗੜ੍ਹ ਦੇ ਐਸ.ਡੀ.ਓ. ਵੱਲੋਂ ਨਿੱਜੀਕਰਨ/ਪੰਚਾਇਤੀਕਰਨ ਦੀਆਂ ਲੋਕ ਮਾਰੂ ਨੀਤੀਆਂ ਦਾ ਪੂਰਅਮਨ ਢੰਗ ਨਾਲ ਵਿਰੋਧ ਕਰਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31 ) ਦੇ ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਉਪਰ ਝੂਠਾ ਪਰਚਾ ਰਜਿਸਟਰ ਕਰਵਾਉਣ ਦੇ ਰੋਸ ਵਜੋਂ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਅੱਜ ਇਥੇ ਜਲ ਸਪਲਾਈ ਸੈਨੀਟੇਸ਼ਨ ਦਫ਼ਤਰ ਪਾਤੜਾਂ
ਵਿਸ਼ਾਲ ਇਕੱਠ ਕਰਨ ਉਪਰੰਤ ਐਸ.ਡੀ.ਓ. ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਜੰਮ ਕੇ ਨਾਅਰੇਬਾਜੀ ਕੀਤੀ ਗਈ।
ਇਸ ਮੌਕੇ ਮੋਰਚੇ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ ਬਲਾਕ ਆਗੂ ਸਤਗੁਰ ਸਿੰਘ,ਗੁਰਵੀਰ ਸਿੰਘ, ਲਖਵਿੰਦਰ ਸਿੰਘ
ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮੈਨੇਜਮੈਂਟ ਵੱਲੋਂ ਜਲ ਸਪਲਾਈ ਸਕੀਮਾਂ ਤੇ ਪ੍ਰਾਇਵੇਟ ਕੰਪਨੀਆ ਦੇ ਜਰੀਏ ਸਕਾਡਾ ਸਿਸਟਮ ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕੀਤਾ ਜਾ ਰਿਹਾ ਹੈ, ਜਿਸ ਨਾਲ ਪੀਣ ਵਾਲੇ ਪਾਣੀ ’ਤੇ ਕਾਰਪੋਰੇਟ ਘਰਾਣਿਆਂ ਦਾ ਮੁਕੰਮਲ ਕੰਟਰੋਲ ਹੋਵੇਗਾ ਅਤੇ ਪ੍ਰਾਇਵੇਟ ਕੰਪਨੀਆਂ ਆਪਣੀ ਮਨਮਰਜੀ ਨਾਲ ਮਹਿੰਗੇ ਮੁੱਲ ਵਿਚ ਪਾਣੀ ਦੇਣਗੀਆਂ। ਇਸ ਤਰ੍ਹਾਂ ਪੇਂਡੂ ਖੇਤਰ ਵਿਚ ਵੱਸੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਬੁਨਿਆਦੀ ਸਹੂਲਤ ਦਾ ਪ੍ਰਬੰਧ ਖੁਦ ਪੰਜਾਬ ਸਰਕਾਰ ਵੱਲੋਂ ਕਰਨ ਤੋਂ ਭੱਜ ਰਹੀ ਹੈ। ਜਿਸਦੇ ਵਿਰੋਧ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ. 31) ਜ਼ਿਲ੍ਹਾ ਪਠਾਨਕੋਟ ਵੱਲੋਂ ਪਿੰਡਾਂ ਦੇ ਲੋਕਾਂ ਦੇ ਸਹਿਯੋਗ ਨਾਲ ਲੋਕ ਅਤੇ ਵਰਕਰ ਵਿਰੋਧੀ ਇਸ ਸਕਾਡਾ ਸਿਸਟਮ ਦੇ ਖਿਲਾਫ ਪੂਰਅਮਨ ਢੰਗ ਨਾਲ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਟੈਂਕੀਆਂ ਤੇ ਸਕਾਡਾ ਸਿਸਟਮ ਨਹੀ ਲੱਗਣ ਦਿੱਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜਨ ਪਠਾਨਕੋਟ ਦੇ ਅਧੀਨ ਆਉਦੀ ਸਬ ਡਵੀਜਨ ਤਾਰਾਗੜ੍ਹ ਦੇ ਐਸ.ਡੀ.ਓ. ਵੱਲੋਂ ਯੂਨੀਅਨ ਦੇ ਆਗੂਆਂ ਸਮੇਤ 25 ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ’ਤੇ ਝੂਠਾ ਪਰਚਾ ਦਰਜ ਕਰਵਾਇਆ ਗਿਆ ਹੈ। ਜਿਸਦੀ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਬ ਡਵੀਜਨ ਤਾਰਾਗੜ੍ਹ ਦੇ ਐਸ.ਡੀ.ਓ. ਅਤੇ ਪੰਜਾਬ ਸਰਕਾਰ ਦੇ ਖਿਲਾਫ ਅੱਜ ਜਥੇਬੰਦੀ ਵੱਲੋਂ ਸਾਰੇ ਪੰਜਾਬ ਵਿਚ ਅਰਥੀਆਂ ਫੂਕ ਕੇ ਰੋਹ ਭਰਪੂਰ ਧਰਨੇ ਦਿੱਤੇ ਗਏ ਹਨ, ਉਥੇ ਹੀ ਅੱਜ ਮੋਰਚੇ ਵੱਲੋਂ ਅਰਥੀ ਫੂਕ ਕੇ ਰੋਸ਼ ਪ੍ਰਦਰਸ਼ਨ ਕਰਕੇ ਸੰਘਰਸ਼ੀ ਲੋਕਾਂ ਦੇ ਖਿਲਾਫ ਕੀਤੀ ਗਈ ਪੁਲਸ ਕਾਰਵਾਈ ਦੀ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ੀ ਲੋਕ ਕਿਸੇ ਵੀ ਕੀਮਤ ’ਤੇ ਬਰਦਾਰਸ਼ਤ ਨਹੀਂ ਕਰਨਗੇ ਅਤੇ ਸਰਕਾਰਾਂ ਦੇ ਤਾਨਾਸ਼ਾਹੀ ਰਵੱਈਏ ਦੇ ਖਿਲਾਫ ਚੱਲ ਰਹੇ ਸੰਘਰਸ਼ਾਂ ਵਿਚ ਵੱਧ ਚੱੜ ਕੇ ਸ਼ਾਮਲ ਹੋਣਗੇ।
ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੀੇ ਮੰਗ ਹੈ ਕਿ ਪਠਾਨਕੋਟ ਵਿਖੇ ਜਲ ਸਪਲਾਈ ਵਿਭਾਗ ਦੇ ਵਰਕਰਾਂ, ਪਰਿਵਾਰਾਂ ਅਤੇ ਪਿੰਡ ਵਾਸੀਆ ਉਪਰ ਝੂਠੇ ਦਰਜ ਕੀਤੇ ਪਰਚੇ ਨੂੰ ਤੁਰੰਤ ਰੱਦ ਕੀਤਾ ਜਾਵੇ। ਪੇਂਡੂ ਜਲ ਸਪਲਾਈ ਸਕੀਮਾਂ ਤੇ ਸਕਾਡਾ ਸਿਸਟਮ (ਕੰਪਨੀ) ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨਾ ਬੰਦ ਕੀਤਾ ਜਾਵੇ। ਪੀਣ ਵਾਲੇ ਪਾਣੀ ਦੀ ਬੁਨਿਆਦੀ ਸਹੂਲਤ ਦਾ ਪ੍ਰਬੰਧ ਸਰਕਾਰ ਖੁਦ ਆਪ ਕਰੇ। ਪਿਛਲੇ ਸਾਲਾਂਬੱਧੀ ਅਰਸ਼ੇ ਤੋਂ ਕੰਮ ਕਰਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਵਰਕਰਾਂ ਦੇ ਪੱਕੇ ਰੁਜਗਾਰ ਦਾ ਪ੍ਰਬੰਧ ਕੀਤਾ ਜਾਵੇ। ਵੱਖ ਵੱਖ ਸਰਕਾਰੀ ਵਿਭਾਗਾਂ ਵਿਚ ਸੇਵਾਵਾਂ ਦੇ ਰਹੇ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗਾਂ ਵਿਚ ਤਰਜਬੇ ਦੇ ਅਧਾਰ ਤੇ ਪੱਕਾ ਕਰਨ ਸਮੇਤ ਮੋਰਚੇ ਦੇ ਮੰਗ ਪੱਤਰ ਵਿਚ ਦਰਜ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ।
ਜਾਰੀ ਕਰਤਾ
ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ

Advertisment