Code Of Ethics

Download app

Subscribe To Print Edition

ਵਿੱਤ ਮੰਤਰੀ ਦੇ ਸ਼ਹਿਰ ਸੰਗਰੂਰ ’ਚ ਜਲ ਸਪਲਾਈ ਵਿਭਾਗ ਦੇ ਇਨਲਿਸਟਮੰਟ ਅਤੇ ਆਊਟਸੋਰਸ ਵਰਕਰ ਪਰਿਵਾਰਾਂ ਤੇ ਬੱਚਿਆ ਸਮੇਤ ਸੂਬਾ ਪੱਧਰੀ ਧਰਨਾ ਦੇਣਗੇ – ਵਰਿੰਦਰ ਮੋਮੀ

ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਕਾਮਿਆ ਦੇ ਪੱਕੇ ਰੁਜਗਾਰ ਦਾ ਪ੍ਰਬੰਧ ਕਰੇ ਸਰਕਾਰ
ਚੰਡੀਗੜ੍ਹ 8 ਸਤੰਬਰ  ( ਪੰਜਾਬੀ ਅੱਖਰ ) – ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਨੇ ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਥੇਬੰਦੀ ਦੀ ਸੂਬਾ ਵਰਕਿੰਗ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ’ਚ ਪਿਛਲੇ 15-20 ਸਾਲਾਂ ਦੇ ਲੰੰਮੇ ਸਮੇਂ ਤੋਂ ਇਕ ਵਰਕਰ ਦੇ ਰੂਪ ਵਿਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਜਿਵੇਂ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਤਜਰਬੇ ਦੇ ਅਧਾਰ ਤੇ ਸਬੰਧਤ ਵਿਭਾਗ ਵਿਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਪ੍ਰਪੋਜਲ ਨੂੰ ਲਾਗੂ ਕਰਨਾ, ਕਿਰਤ ਕਾਨੂੰਨ ਦੇ ਵਧੇ ਰੇਟ ਮੁਤਾਬਿਕ ਤਨਖਾਹ ’ਚ ਪੱਕੇ ਤੌਰ ਤੇ ਵਾਧਾ ਕਰਨ, ਈ.ਪੀ.ਐਫ., ਈ.ਐਸ.ਆਈ. ਅਤੇ 8.33 ਪ੍ਰਤੀਸ਼ਤ ਬੋਨਸ ਲਾਗੂ ਕਰਨਾ, ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਲੋਕ ਨੀਤੀਆਂ ਨੂੰ ਰੱਦ ਕਰਨਾ ਸਮੇਤ ਮੰਗ-ਪੱਤਰ ਵਿਚ ਦਰਜ ਤਮਾਮ ਮੰਗਾਂ ਦਾ ਹੱਲ ਕਰਵਾਉਣ ਲਈ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸੰਗਰੂਰ ਸ਼ਹਿਰ ਵਿੱਚ ਮਿਤੀ 20 ਸਤੰਬਰ 2024 ਦਿਨ ਸ਼ੁੱਕਰਵਾਰ ਨੂੰ ਪੂਰਅਮਨ ਢੰਗ ਨਾਲ ਸੂਬਾ ਪੱਧਰੀ ਧਰਨਾ ਪਰਿਵਾਰ ਅਤੇ ਬੱਚਿਆ ਸਮੇਤ ਦਿੱਤਾ ਜਾਵੇਗਾ। ਜਿਸਦੀ ਤਿਆਰੀ ਲਈ ਸਾਰੇ ਪੰਜਾਬ ਵਿਚ ਜਥੇਬੰਦੇ ਦੀ ਲੀਡਰਸ਼ਿਪ ਵੱਲੋਂ ਜਿਲ੍ਹਾ ਅਤੇ ਬ੍ਰਾਂਚ ਪੱਧਰੀ ਮੀਟਿੰਗ ਕਰਕੇ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਨੂੰ ਆਪਣੇ ਪਰਿਵਾਰਾਂ ਅਤੇ ਬੱਚਿਆ ਸਮੇਤ ਵਹੀਰਾ ਘੱਤ ਕੇ ਸੰਗਰੂਰ ਦੀ ਧਰਤੀ ਵੱਲ ਕੂਚ ਕਰਨ ਲਈ ਲਾਮਬੰਦ ਕੀਤਾ ਜਾਵੇਗਾ।
ਸੂਬਾਈ ਆਗੂਆਂ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਸਾਲਾਂਬੱਧੀ ਅਰਸ਼ੇ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜਮਾਂ ਦੇ ਪੱਕੇ ਰੁਜਗਾਰ ਦਾ ਪ੍ਰਬੰਧ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਜਥੇਬੰਦੀ ਵੱਲੋਂ ਪੂਰਅਮਨ ਢੰਗ ਨਾਲ ਸੰਘਰਸ਼ ਪ੍ਰੋਗਰਾਮ ਜਾਰੀ ਰੱਖਿਆ ਜਾਵੇਗਾ ਅਤੇ ਜਲ ਸਪਲਾਈ ਸਕੀਮਾਂ ਤੇ ਸਕਾਡਾ ਸਿਸਟਮ ਲਗਾ ਕੇ, ਨਿੱਜੀਕਰਨ/ਪੰਚਾਇਤੀਕਰਨ ਵਾਲੀਆਂ ਲੋਕ ਅਤੇ ਵਰਕਰ ਵਿਰੋਧੀ ਨੀਤੀਆਂ ਦਾ ਵਿਰੋਧ ਕੀਤਾ ਜਾਵੇਗਾ।
ਇਸ ਮੌਕੇ ਹੋਰਾਂ ਤੋਂ ਇਲਾਵਾ ਸੂਬਾ ਆਗੂ ਹਾਕਮ ਸਿੰਘ ਧਨੇਠਾ, ਭੁਪਿੰਦਰ ਸਿੰਘ ਕੁਤਬੇਵਾਲ, ਰੁਪਿੰਦਰ ਸਿੰਘ, ਪ੍ਰਦੁਮਣ ਸਿੰਘ, ਜਗਰੂਪ ਸਿੰਘ, ਉਂਕਾਰ ਸਿੰਘ, ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਤਰਜਿੰਦਰ ਸਿੰਘ, ਜਸਵੀਰ ਸਿੰਘ, ਬਲਜੀਤ ਸਿੰਘ ਭੱਟੀ, ਸੁਰਿੰਦਰ ਸਿੰਘ ਆਦਿ ਮੌਜੂਦ ਸਨ।
ਜਾਰੀ ਕਰਤਾ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31)
ਸੂਬਾ ਪ੍ਰਧਾਨ – ਵਰਿੰਦਰ ਮੋਮੀ
ਮੋਬਾਇਲ – 98145-40157
ਸੂਬਾ ਪ੍ਰੈਸ ਸਕੱਤਰ
ਸਤਨਾਮ ਸਿੰਘ ਫਲੀਆਵਾਲਾ
98783-22501

Advertisment