Code Of Ethics

Download app

Subscribe To Print Edition

ਕੈਬਨਿਟ ਮੰਤਰੀ ਧਾਲੀਵਾਲ ਨੇ ਕਲਾਨੌਰ ਪਹੁੰਚੇ,ਕਨੇਡਾ 23 ਸਾਲਾ ਨੌਜਵਾਨ ਦੀ ਮੌਤ ਦਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਗੁਰਦਾਸਪੁਰ 5-11-2024 ( ਪੰਜਾਬੀ ਅੱਖਰ )  ਬੀਤੇ ਦਿਨੀ ਇਤਿਹਾਸਕ ਕਸਬਾ ਕਲਾਨੌਰ ਦੇ ਤੇ ਜੰਪਲ 23 ਸਾਲਾ ਨੌਜਵਾਨ ਜੋਰਾਵਰ ਸਿੰਘ ਦੀ ਕਨੇਡਾ ਵਿੱਚ ਮੌਤ ਹੋ ਜਾਣ ਤੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਸੀ, ਅੱਜ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਲਾਨੌਰ ਪਹੁੰਚੇ ਕੇ 23 ਸਾਲਾ ਨੌਜਵਾਨ ਜੋਰਾਵਰ ਸਿੰਘ ਦੀ ਮੌਤ ਦਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਮੈਂ ਅਤੇ ਪੰਜਾਬ ਸਰਕਾਰ ਉਹਨਾਂ ਦੇ ਨਾਲ ਹੈ ਇਸ ਮੌਕੇ ਕੁਲਦੀਪ ਧਾਲੀਵਾਲ ਨੇ ਪਰਿਵਾਰ ਨੂੰ ਵਿਸ਼ਵਾਸ਼ ਦਵਾਇਆ ਕਿ ਜਲਦ ਹੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਨੌਜਵਾਨ ਜੋਰਾਵਰ ਸਿੰਘ ਦੀ ਡੈਡ ਬਾਡੀ ਵਾਪਸ ਭਾਰਤ ਲਿਆਂਦੀ ਜਾਵੇਗੀ ਤਾਂ ਜੋ ਸਮਾਜਿਕ ਰੀਤੀ ਰਿਵਾਜਾਂ ਨਾਲ ਉਹਨਾਂ ਦਾ ਸਸਕਾਰ ਕੀਤਾ ਜਾ ਸਕੇ।ਇਸ ਇਸ ਮੌਕੇ ਨੌਜਵਾਨ ਜੋਰਾਵਰ ਸਿੰਘ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਸੀ,ਕਿਸੇ ਕਿਸਮ ਦੀ ਗੱਲ ਕਰਨ ਤੋਂ ਅਸਮਰੱਥ ਸਨ।

Advertisment