ਜਿਮਨੀ ਚੋਣ, ਡੇਰਾ ਬਾਬਾ ਨਾਨਕ, ਪੂਰੀ ਤਰ੍ਹਾਂ ਆਜ਼ਾਦ, ਸ਼ਾਂਤਮਈ ਤੇ ਨਿਰਪੱਖ ਮਹੌਲ ’ਚ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ

ਪੱਤਰਕਾਰ ਭਾਈਚਾਰੇ ਨਾਲ ਕੀਤੀ ਪ੍ਰੈਸ ਕਾਨਫਰੰਸ

ਗੁਰਦਾਸਪੁਰ, 8 ਨਵੰਬਰ 2024 { ਪੰਜਾਬੀ ਅੱਖਰ / ਬਿਊਰੋ }

ਜਿਮਨੀ ਚੋਣ, ਡੇਰਾ ਬਾਬਾ ਨਾਨਕ ਪੂਰੀ ਤਰ੍ਹਾਂ ਆਜ਼ਾਦ, ਸ਼ਾਂਤਮਈ ਤੇ ਨਿਰਪੱਖ ਮਹੌਲ ’ਚ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ ਅਤੇ ਜ਼ਿਮਨੀ ਚੋਣ ਕਰਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਾਕਾਰਾਂ ਨਾਲ ਗੱਲ ਬਾਤ ਕਰਦਿਆ ਕੀਤਾ। ਇਸ ਮੌਕੇ ਐਸ.ਐਸ.ਪੀ. ਬਟਾਲਾ ਸ਼੍ਰੀ ਸੁਹੇਲ ਕਾਸਿਮ ਮੀਰ, ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸੁਰਿੰਦਰ ਸਿੰਘ, ਐਸਪੀ (ਐਚ) ਜੁਗਰਾਜ ਸਿੰਘ, ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਹਾਜ਼ਰ ਸਨ।

ਜ਼ਿਲ੍ਹਾ ਚੋਣ ਅਫਸਰ ਸ਼੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ 15 ਅਕਤੂਬਰ 2024 ਤੋ ਲੈ ਕੇ 8 ਨਵੰਬਰ 2024 ਤੱਕ 35 ਪਰਮਿਸ਼ਨਾਂ ਸਬੰਧੀ ਅਰਜੀਆਂ ਪ੍ਰਾਪਤ ਹੋਈਆਂ ਸਨ ਅਤੇ 35 ਪਰਮਿਸ਼ਨਾਂ ਹੀ ਜਾਰੀ ਕਰ ਦਿੱਤੀਆਂ ਗਈਆ ਹਨ। ਸੀ-ਵਿਜ਼ਲ ਐਪ ਤੇ 26 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿੱਚੋਂ  20 ਦਾ ਨਿਪਟਾਰਾ ਕਰ ਦਿੱਤਾ ਗਿਆ ਅਤੇ 6 ਸ਼ਿਕਾਇਤਾਂ ਡਰਾਪਡ ਕੀਤੀਆਂ ਗਈਆਂ। ਇਸ ਤੋਂ ਇਲਾਵਾ ਕਮਰਾ ਨੰਬਰ 427 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ 24 ਘੰਟੇ ਚਲ ਰਹੇ ਹੈਲਪ ਲਾਈਨ ਨੰਬਰ 1950 ਤੇ 34 ਕਾਲਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿੱਚੋਂ 23 ਕਾਲਾਂ ਤੇ ਜਾਣਕਾਰੀ ਮੁਹਾਈਆ ਕਰਵਾਈ ਗਈ ਅਤੇ 11 ਕਾਲਾਂ ਗਲਤ ਪਾਈਆਂ ਗਈਆ। ਇਸੇ ਤਰ੍ਹਾਂ ਚੋਣਾਂ ਸਬੰਧੀ 17 ਸ਼ਿਕਾਇਤਾਂ ਫਿਜ਼ੀਕਲ ਤੋਰ ਤੇ ਪ੍ਰਾਪਤ ਹੋਈਆਂ ਜਿਸ ਵਿੱਚੋਂ 14 ਦਾ ਨਿਪਟਾਰਾ ਕਰ ਦਿੱਤਾ ਗਿਆ ਅਤੇ ਰਹਿੰਦੀਆਂ 3 ਸ਼ਿਕਾਇਤਾਂ ਦਾ ਵੀ ਨਿਪਟਾਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਸਬੰਧੀ ਫਲਾਇੰਗ ਸਕੈਅਡ ਦੀਆਂ 9 ਟੀਮਾਂ, ਫਲਾਇੰਗ ਸਕੈਅਡ ਦੀ 1 ਟੀਮ, ਸਟੈਟਿਕ ਸਰਵੇਲੰਸ ਦੀਆਂ 9 ਟੀਮਾਂ, ਵੀਡੀਓ ਸਰਵੇਲੰਸ ਦੀਆਂ 3 ਟੀਮਾਂ,  ਐਕਾਉਟਿੰਗ ਦੀਆਂ 2 ਟੀਮਾਂ,  ਵੀਡੀਓ ਵੀਉੰਗ ( ਵੀ.ਵੀ.ਟੀ) ਦੀਆਂ 3 ਟੀਮਾਂ, ਸਹਾਇਕ ਖਰਚਾ ਅਬਜ਼ਰਵਰ ਦੀਆਂ 2 ਟੀਮਾਂ ਅਤੇ ਜ਼ਿਲ੍ਹਾ ਪੱਧਰ ਤੇ  ਐਮ.ਸੀ.ਐਮ.ਸੀ. ਗਠਿਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਲਗਭਗ 1300 ਪੋਲਿੰਗ ਸਟਾਫ ਤਾਇਨਾਤ ਕੀਤਾ ਗਿਆ ਹੈ।

ਜ਼ਿਲ੍ਹਾ ਚੋਣ ਅਫਸਰ ਨੇ ਅੱਗੇ ਦੱਸਿਆ ਕਿ 20 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 10-ਡੇਰਾ ਬਾਬਾ ਨਾਨਕ ਵਿੱਚ ਕੁੱਲ ਵੋਟਰ 1 ਲੱਖ 93 ਹਜ਼ਾਰ 376 ਹਨ। ਜਿਨ੍ਹਾਂ ਵਿੱਚ 101825 ਮਰਦ, 91544 ਔਰਤਾਂ, 7 ਕਿੰਨਰ, 6974 ਨੌਜਵਾਨ (18-19), 1354 ਦਿਵਿਆਂਗ ਵੋਟਰ, 26 ਪਰਵਾਸੀ ਭਾਰਤੀ ਅਤੇ 2002 ਸੀਨੀਅਰ ਸਿਟੀਜਨ/85 ਪਲੱਸ ਵੋਟਰ ਹਨ। ਸਰਵਿਸ ਵੋਟਰਾਂ ਦੀ ਗਿਣਤੀ 2228 ਹੈ। ਹਲਕੇ ਵਿੱਚ 193 ਪੋਲਿੰਗ ਲੋਕੇਸ਼ਨਾਂ ਤੇ ਕੁਲ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਪੋਲਿੰਗ ਸਟੇਸ਼ਨਾਂ ਵਿੱਚ ਵੀਲ ਚੇਅਰ, ਪੀਣ ਵਾਲਾ ਪਾਣੀ, ਰਿਂਮ, ਬਿਜਲੀ, ਹੈਲਪ ਡੈਸਕ ਆਦਿ ਦੇ ਪਰਬੰਧ ਕੀਤੇ ਗਏ ਹਨ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਜਿਮਨੀ ਚੋਣ ਨੂੰ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਅਤੇ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕਣ ਲਈ ਚੋਣ ਕਮਿਸ਼ਨ ਦੀਆਂ ਦੀਆਂ ਹਦਾਇਤਾਂ ਦੀ ਇੰਨਬਿਨ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ਼ ਬਾਤ ਕਰਦਿਆ ਸ਼੍ਰੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ ਅਤੇ ਚੋਣਾਂ ਅਜ਼ਾਦ ਤੇ ਨਿਰਪੱਖ ਢੰਗ ਨਾਲ ਕਰਵਾਈਆ ਜਾਣਗੀਆਂ। ਉਨ੍ਹਾਂ ਦੱਸਿਆਂ ਕਿ ਜ਼ਿਮਨੀ ਚੋਣ ਦੇ ਮੱਦੇਨਜ਼ਰ ਅਮਨ- ਕਾਨੂੰਨ ਬਰਕਰਾਰ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾਂ ਪੈਦਾ ਕਰਨ ਲਈ ਪੁਲਿਸ ਵੱਲੋਂ ਫਲੈਗ ਮਾਰਚ ਕੱਢੇ ਜਾ ਰਹੇ ਹਨ ਅਤੇ ਲੋੜ ਅਨੁਸਾਰ ਅਰਧ-ਸੈਨਿਕ ਬਲਾਂ ਦੀਆਂ ਕੰਪਨੀਆਂ ਵੀ ਤਾਇਤਾਨ ਕੀਤੀਆਂ ਗਈਆ ਹਨ ਸਾਰੇ ਪੋਲਿੰਗ ਸਟੇਸ਼ਨਾਂ ਤੇ ਵੈੱਬ ਕਾਸਟਿੰਗ ਕਰਵਾਈ ਜਾ ਰਹੀ ਹੈ।

Leave a Comment

[democracy id="1"]

You May Like This