ਸਮਰਾਲਾ 02 ਦਸੰਬਰ ( ਭੂਸ਼ਣ ਬੰਸਲ ਸੁਨੀਲ ਅਗਰਵਾਲ ) :-
ਪਿੰਡ ਊਰਨਾਂ ਵਿਖੇ ਨਵੀਂ ਬਣੀ ਗ੍ਰਾਮ ਪੰਚਾਇਤ ਵੱਲੋਂ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਸ਼ੁਕਰਾਨੇ ਵਜੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ ਅਤੇ ਰਾਗੀ ਸਿੰਘਾਂ ਵੱਲੋਂ ਪਵਿੱਤਰ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਸਮਾਗਮ ਵਿੱਚ ਸਮੁੱਚੇ ਪਿੰਡ ਵਾਸੀਆਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸਮੁੱਚੀ ਪੰਚਾਇਤ ਜਿਸ ਵਿੱਚ ਸਰਪੰਚ ਸਵਰਨ ਸਿੰਘ ਸਮੇਤ ਸਮੂਹ ਪੰਚਾਇਤ ਮੈਂਬਰ ਮਨਜੀਤ ਸਿੰਘ, ਸੁਖਪਾਲ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਨਵਜੋਤ ਕੌਰ, ਜਸਵੀਰ ਕੌਰ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਮੋਹਰ ਸਿੰਘ ਭੱਟੀ, ਗੁਰਪ੍ਰੀਤ ਸਿੰਘ ਸਾਬਕਾ ਸਰਪੰਚ ਅਤੇ ਦਲਜੀਤ ਸਿੰਘ ਕੁਲਾਰ ਪ੍ਰਧਾਨ ਵੇਰਕਾ ਮਿਲਕ ਸੋਸਾਇਟੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਵੇਂ ਚੁਣੇ ਸਰਪੰਚ ਸਵਰਨ ਸਿੰਘ ਨੇ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਸਮੁੱਚੇ ਪਿੰਡ ਦੇ ਵਿਕਾਸ ਲਈ ਬਿਨਾਂ ਕਿਸੇ ਭੇਦਭਾਵ ਤੋਂ ਕੰਮ ਕੀਤੇ ਜਾਣਗੇ। ਉਨ੍ਹਾਂ ਦਾ ਮੁੱਖ ਮਕਸਦ ਪਿੰਡ ਨੂੰ ਪੰਜਾਬ ਦੇ ਮਾਡਲ ਪਿੰਡਾਂ ਵਿੱਚ ਲਿਆ ਕੇ ਖੜ੍ਹਾ ਕਰਨਾ ਹੈ। ਇਸ ਮੌਕੇ ਜੀਤ ਸਿੰਘ ਕੁਲਾਰ ਸਾਬਕਾ ਸਰਪੰਚ, ਗੁਰਮੀਤ ਸਿੰਘ, ਹਰਮਿੰਦਰ ਸਿੰਘ ਭੱਟੀ, ਜਗਦੀਪ ਸਿੰਘ ਕੁਲਾਰ, ਸੰਤੋਖ ਸਿੰਘ ਕੁਲਾਰ, ਕੁਸ਼ਲਦੀਪ ਸਿੰਘ ਭੱਟੀ, ਬਿੱਕਰ ਸਿੰਘ, ਰਾਜਦੇਵ ਸਿੰਘ ਭੱਟੀ, ਬਾਬਾ ਜਸਪਾਲ ਸਿੰਘ, ਗੁਰਵੀਰ ਸਿੰਘ ਭੱਟੀ, ਭੁਪਿੰਦਰ ਸਿੰਘ ਭੱਟੀ, ਅਮਰਿੰਦਰ ਸਿੰਘ ਭੱਟੀ, ਗੁਰਦੀਪ ਸਿੰਘ ਬੁੱਧਲ, ਅÇ੍ਰਮਤਪਾਲ ਸਿੰਘ ਬੁੱਧਲ, ਹਰਬੰਸ ਸਿੰਘ ਬਾਠ ਆਦਿ ਤੋਂ ਇਲਾਵਾ ਸਮੂਹ ਨਗਰ ਨਿਵਾਸੀ ਹਾਜ਼ਰ ਸਨ।