ਬੀ. ਕੇ. ਯੂ. (ਦੋਆਬਾ) ਦੀ ਮਾਸਿਕ ਮੀਟਿੰਗ ਦੌਰਾਨ ਪੰਜਾਬ ਵਿੱਚ ਵੱਧ ਰਹੇ ਕੈਂਸਰ ਮਰੀਜਾਂ ਤੇ ਚਿੰਤਾ ਜਾਹਰ ਕੀਤੀ ਗਈ

ਪੰਜਾਬ ਹਤੈਸ਼ੀ ਕਹਾਉਣ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਬਚਾਉਣ ਵਾਲੇ ਆਮ ਲੋਕਾਂ ਦਾ ਸਾਥ ਦੇਵੇ, ਨਾ ਕਿ ਕਾਰਪੋਰਕੇਟ ਘਰਾਣਿਆਂ ਦਾ – ਜਰਨੈਲ ਸਿੰਘ

ਸਮਰਾਲਾ, 05 ਦਸੰਬਰ ( ਭੂਸ਼ਨ ਬੰਸਲ / ਸੁਨੀਲ ਅਗਰਵਾਲ ) :- ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਵਿਖੇ ਯੂਨੀਅਨ ਦੇ ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਰਨੈਲ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਬੁੱਢੇ ਨਾਲੇ ਵਿੱਚ ਡਾਈ ਮਿੱਲਾਂ ਦੁਆਰਾ ਪਾਏ ਜਾਂਦੇ ਗੰਦੇ ਪਾਣੀ ਦੇ ਮੁੱਦੇ ਤੇ ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਲੁਧਿਆਣਾ ਵਿਖੇ ਵੱਡਾ ਇਕੱਠ ਰੱਖਿਆ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਆਪਣੀ ਤਾਕਤ ਦੀ ਵਰਤੋਂ ਕਰਕੇ ਦਬਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਸਾਫ ਜਾਹਰ ਹੁੰਦਾ ਹੈ ਕਿ ਸਰਕਾਰ ਚਾਹੇ ਜਿਹੜੀ ਮਰਜੀ ਰਾਜਨੀਤਕ ਪਾਰਟੀ ਦੀ ਹੋਵੇ ਉਸਨੇ ਹਮੇਸ਼ਾਂ ਪੰਜਾਬ ਦੇ ਲੋਕਾਂ ਨਾਲ ਬੇਇਨਸਾਫੀ ਕੀਤੀ ਹੈ, ਕਾਰਪੋਰੇਕਟ ਘਰਾਣਿਆਂ ਦਾ ਸਾਥ ਦਿੱਤਾ ਹੈ, ਜੋ ਆਪਣੇ ਨਿੱਜੀ ਹਿੱਤਾਂ ਖਾਤਰ ਪੰਜਾਬ ਵਿੱਚ ਲਾਇਲਾਜ ਬਿਮਾਰੀ ਕੈਂਸਰ ਫੈਲਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਮਿੱਲਾਂ ਦੇ ਮਾਲਕ ਸ਼ਰੇਆਮ ਆਪਣੀਆਂ ਮਿੱਲਾਂ ਦਾ ਕੈਮੀਕਲਾਂ ਨਾਲ ਭਰਪੂਰ ਪਾਣੀ ਬੁੱਢੇ ਨਾਲੇ ਵਿੱਚ ਸੁੱਟ ਕੇ, ਧਰਤੀ ਹੇਠਲੇ ਪਾਣੀ ਨੂੰ ਖਰਾਬ ਕਰਕੇ, ਆਮ ਲੋਕਾਂ ਨੂੰ ਕੈਂਸਰ ਜਿਹੀ ਭਿਆਨਕ ਬਿਮਾਰੀ ਪਰੋਸ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਜੇਕਰ ਉਸਨੇ ਪੰਜਾਬ ਵਿੱਚ ਫੈਲ ਰਹੀ ਭਿਆਨਕ ਬਿਮਾਰੀਆਂ ਪ੍ਰਤੀ ਇਸੇ ਤਰ੍ਹਾਂ ਕਾਰਪੋਰੇਟ ਘਰਾਣਿਆਂ ਦਾ ਸਹਿਯੋਗ ਜਾਰੀ ਰੱਖਿਆ ਤਾਂ ਵੱਖ ਵੱਖ ਕਿਸਾਨ ਯੂਨੀਅਨਾਂ ਵੀ ਇਸ ਸੰਘਰਸ਼ ਵਿੱਚ ਕੁੱਦ ਪੈਣਗੀਆਂ। ਇਸੇ ਤਰ੍ਹਾਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਬੈਠੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦੇ ਹੋਏ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਜੇਕਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਜਲਦੀ ਧਿਆਨ ਨਾ ਦਿੱਤਾ ਤਾਂ ਮੁੜ ਵੱਡਾ ਸੰਘਰਸ਼ ਸ਼ੁਰੂ ਹੋਵੇਗਾ। ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਸਾਹਿਬ, ਜੀਵਨ ਸਿੰਘ ਬਲਾਕ ਸਕੱਤਰ, ਸੁਖਰਾਜ ਸਿੰਘ ਕਟਾਣਾ ਸਾਹਿਬ, ਰਣਜੀਤ ਸਿੰਘ ਕਟਾਣਾ ਸਾਹਿਬ, ਜੀਤ ਸਿੰਘ ਟੋਡਰਪੁਰ, ਦਲਵਿੰਦਰ ਸਿੰਘ ਟੋਡਰਪੁਰ, ਮਨਜੀਤ ਸਿੰਘ ਸਮਸ਼ਪੁਰ, ਕੁਲਦੀਪ ਸਿੰਘ ਖੀਰਨੀਆਂ ਆਦਿ ਤੋਂ ਇਲਾਵਾ ਯੂਨੀਅਨ ਦੇ ਹੋਰ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ। ਪੰਜਾਬੀ ਅੱਖਰ

 

Leave a Comment

[democracy id="1"]

You May Like This