ਕਿਸਾਨ ਮਸਲੇ ਵੀ ਹੱਲ ਲਈ ਮੁੱਖ ਮੰਤਰੀ ਨੇ ਕੇਂਦਰ ਨਾਲ ਸਾਧਿਆ ਹੋਇਆ ਰਾਬਤਾ: ਡੀਜੀਪੀ; DGP ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਡਾਇਰੈਕਟਰ ਵੀ ਕਿਸਾਨ ਆਗੂ ਨੂੰ ਮਿਲੇ
ਪਟਿਆਲਾ/ਪਾਤੜਾਂ, 15 ਦਸੰਬਰ { ਪੰਜਾਬੀ ਅੱਖਰ / ਬਿਊਰੋ } :- Farmer Protest: ਪੰਜਾਬ ਪੁਲੀਸ ਮੁਖੀ (DGP) ਗੌਰਵ ਯਾਦਵ ਨੇ ਅੱਜ ਪਟਿਆਲਾ ਜ਼ਿਲ੍ਹੇ ਅਧੀਨ ਪੈਂਦੇ ਢਾਬੀ ਗੁਜਰਾਂ/ਖਨੌਰੀ ਬਾਰਡਰ ‘ਤੇ 20 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਪੁੁੱਜੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਡਾਇਰੈਕਟਰ ਮਯੰਕ ਮਿਸ਼ਰਾ ਵੀ ਮੌਜੂਦ ਸਨ। ਇਸ ਤੋਂ ਇਲਾਵਾ ਪਟਿਆਲਾ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਅਤੇ ਐਸਐਸਪੀ ਡਾ. ਨਾਨਕ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਰਹੇ।
ਉਨ੍ਹਾਂ ਇਹ ਵੀ ਕਿਹਾ ਕਿ ਪੁਲੀਸ ਨਹੀਂ ਚਾਹੁੰਦੀ ਕਿ ਸ੍ਰੀ ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਲਈ ਕੋਈ ਜ਼ੋਰ-ਜ਼ਬਰਦਸਤੀ ਕੀਤੀ ਜਾਵੇ। ਇਸ ਕਰਕੇ ਹੀ ਉਹ ਅੱਜ ਇੱਥੇ ਉਚੇਚੇ ਤੌਰ ‘ਤੇ ਸ੍ਰੀ ਡੱਲੇਵਾਲ ਨੂੰ ਮਰਨ ਵਰਤ ਤਿਆਗਣ ਦੀ ਅਪੀਲ ਕਰਨ ਆਏ ਹਨ, ਤਾਂ ਜੋ ਉਨ੍ਹਾਂ ਦੀ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ। ਉਨ੍ਹਾਂ ਹੋਰ ਕਿਹਾ ਕਿ ਇਸ ਤੋਂ ਇਲਾਵਾ ਸੁਪਰੀਮ ਕੋਰਟ ਵੱਲੋਂ ਵੀ ਸ੍ਰੀ ਡੱਲੇਵਾਲ ਦਾ ਪੂਰਾ ਖਿਆਲ ਰੱਖਣ ਦੀ ਹਦਾਇਤ ਪੰਜਾਬ ਤੇ ਕੇਂਦਰ ਸਰਕਾਰਾਂ ਨੂੰ ਕੀਤੀ ਗਈ ਹੈ, ਜਿਸ ਦੇ ਚਲਦਿਆਂ ਡਾਕਟਰੀ ਟੀਮ ਵੱਲੋਂ ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਿਆ ਜਾ ਰਿਹਾ ਹੈ ਤੇ ਇਸੇ ਸਭ ਕਾਸੇ ਦਾ ਮੁਆਇਨਾ ਲੈਣਵੀ ਉਹ ਇਥੇ ਪੁੱਜੇ ਹਨ।
ਸ੍ਰੀ ਡੱਲੇਵਾਲ ਨਾਲ ਮੁਲਾਕਾਤ ਤੋਂ ਬਾਅਦ ਡੀਜੀਪੀ ਨੇ ਮੋਰਚੇ ਵਿੱਚ ਸ਼ਾਮਿਲ ਸੀਨੀਅਰ ਕਿਸਾਨ ਆਗੂਆਂ ਕਾਕਾ ਸਿੰਘ ਕੋਟੜਾ ਤੇ ਹੋਰਨਾਂ ਨਾਲ ਵੀ ਮੀਟਿੰਗ ਕੀਤੀ। ਖ਼ਬਰ ਲਿਖੇ ਜਾਣ ਤੱਕ ਇਹ ਮੀਟਿੰਗ ਜਾਰੀ ਸੀ।ਦੱਸਣਯੋਗ ਹੈ ਕਿ ਡੱਲੇਵਾਲ ਕਿਸਾਨ ਮੰਗਾਂ ਨੂੰ ਲੈ ਕੇ ਬੀਤੀ 26 ਨਵੰਬਰ ਤੋਂ ਇਥੇ ਮਰਨ ਵਰਤ ਉਤੇ ਬੈਠੇ ਹਨ। ਉਨ੍ਹਾਂ ਦੇ ਮਰਨ ਵਰਤ ਨੂੰ 20 ਦਿਨ ਹੋ ਚੁੱਕੇ ਹਨ ਤੇ ਇਸ ਕਾਰਨ ਉਨ੍ਹਾਂ ਦੀ ਸਿਹਤ ਵਿਚ ਲਗਾਤਾਰ ਨਿਘਾਰ ਆ ਰਿਹਾ ਹੈ।
ਇਹ ਵੀ ਪੜ੍ਹੋ:
ਹਰਿਆਣਾ ਪੁਲੀਸ ਨੇ ਤੀਜੇ ਜਥੇ ਦਾ ਵੀ ਰਾਹ ਡੱਕਿਆ
ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਜਾਨ ਵੱਧ ਕੀਮਤੀ ਸੀ: ਡੱਲੇਵਾਲ