ਗੁਰਦਾਸਪੁਰ 25 ਜਨਵਰੀ 2025 ( ਪੰਜਾਬੀ ਅੱਖਰ / ਬਿਊਰੋ ) ਨੂੰ ਦੂਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਊਸ਼ਾ ਸ਼ਰਮਾ ਜੀ ਅਤੇ ਡਾਇਰੈਕਟਰ ਸਰਦਾਰ ਅਮਨਦੀਪ ਸਿੰਘ , ਸਰਦਾਰ ਗਗਨਦੀਪ ਸਿੰਘ ਦੀ ਅਗਵਾਈ ਵਿੱਚ ਗਣਤੰਤਰਤਾ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਗਣਤੰਤਰਤਾ ਦਿਵਸ ਦੇ ਮੌਕੇ ਤੇ ਵਿਦਿਆਰਥੀਆਂ ਰੰਗਾ- ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ ਅਤੇ ਗਣਤੰਤਰਤਾ ਦਿਵਸ ਨਾਲ ਸੰਬੰਧਿਤ ਕੁਇਜ ਮੁਕਾਬਲੇ ਵੀ ਕਰਵਾਏ ਗਏ ।ਇਸ ਸਮੇਂ ਪ੍ਰਿੰਸੀਪਲ ਸ੍ਰੀਮਤੀ ਊਸ਼ਾ ਸ਼ਰਮਾ ਜੀ ਨੇ ਆਪਣੇ ਭਾਸ਼ਣ ਦੌਰਾਨ ਸਾਰਿਆਂ ਨੂੰ ਸੰਵਿਧਾਨ ਪ੍ਰਤੀ ਆਪਣੇ ਫ਼ਰਜ਼ਾਂ ਬਾਰੇ ਦੱਸਿਆ ਅਤੇ ਨਾਲ ਹੀ ਸਭ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੱਤੀ।ਇਸ ਦੇ ਨਾਲ ਹੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਪੜ੍ਹਾਈ ਕਰਕੇ ਦੇਸ਼ ਦਾ ਮਾਣ ਵਧਾਉਣ ਲਈ ਕਿਹਾ ਹੈ। ਜੈ ਹਿੰਦ ਜੈ ਭਾਰਤ।