Code Of Ethics

Download app

Subscribe To Print Edition

ਸਰਕਾਰੀ ਸਕੂਲਾਂ ਦੀ ਕਾਇਆ ਕਲਪ ਲਈ ਪੰਜਾਬ ਸਰਕਾਰ ਲੈ ਰਹੀ ਹੈ ਇਤਿਹਾਸਿਕ ਫ਼ੈਸਲੇ : ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਸਰਕਾਰੀ ਪ੍ਰਾਇਮਰੀ ਸਕੂਲ ਦਬੁਰਜੀ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 2 ਮਈ ( ਪੰਜਾਬੀ ਅੱਖਰ / ਬਿਊਰੋ ) :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫ਼ੈਸਲੇ ਲਏ ਜਾ ਰਹੇ ਹਨ ਉੱਥੇ ਹੀ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਇਹ ਪ੍ਰਗਟਾਵਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਦਬੁਰਜੀ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਤੋਂ ਬਾਅਦ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਬੁਨਿਆਦੀ ਸਹੂਲਤਾਂ ਤੇ ਪੜ੍ਹਾਈ ਪੱਖੋਂ ਸੂਬੇ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਤੋਂ ਅੱਗੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਦੇਣ ਲਈ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜ ਰਹੀ ਹੈ ਤਾਂ ਜੋ ਉਹ ਚੰਗੀ ਮੁਹਾਰਤ ਹਾਸਲ ਕਰਕੇ ਵਿਦਿਆਰਥੀਆਂ ਨੂੰ ਵਧੀਆਂ ਸਿੱਖਿਆ ਮੁਹੱਈਆ ਕਰਵਾ ਸਕਣ।

ਇਸ ਮੌਕੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਖ਼ਤ ਤੋਂ ਸਖ਼ਤ ਮਿਹਨਤ ਕਰਕੇ ਆਪਣੇ ਮਿਥੇ ਟੀਚੇ ਨੂੰ ਸਰ ਕਰਦਿਆਂ ਆਪਣੇ ਮਾਪਿਆਂ ਦਾ ਨਾਮ ਚਮਕਾਉਣ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਅਤੇ ਪਿੰਡ ਦੀ ਪੰਚਾਇਤ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਆਦਿ ਹਾਜ਼ਰ ਸਨ।

Advertisment