Code Of Ethics

Download app

Subscribe To Print Edition

ਦਿੱਲੀ-ਕੱਟੜਾ ਐਕਸਪ੍ਰੈੱਸਵੇਅ: ਜ਼ਮੀਨ ਦਾ ਕਬਜ਼ਾ ਲੈਣ ਮੌਕੇ ਕਿਸਾਨਾਂ ਤੇ ਪੁਲੀਸ ਵਿਚਾਲੇ ਝੜਪ

ਕਿਸਾਨਾਂ ਨੇ ਜ਼ਮੀਨਾਂ ਐਕੁਆਇਰ ਕਰਨ ਦਾ ਵਿਰੋਧ ਕੀਤਾ; ਪੁਲੀਸ ’ਤੇ ਕਿਸਾਨਾਂ ਨਾਲ ਖਿੱਚ-ਧੂਹ ਦਾ ਦੋਸ਼

 

ਗੁਰਦਾਸਪੁਰ, 2 ਮਈ :- ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਨੂੰ ਮੁਕੰਮਲ ਕਰਨ ਲਈ ਨੈਸ਼ਨਲ ਹਾਈਵੇਅ ਅਥਾਰਿਟੀ ਵੱਲੋਂ ਕਿਸਾਨਾਂ ਦੀ ਜ਼ਮੀਨ ਦਾ ਕਬਜ਼ਾ ਲੈਣ ਮੌਕੇ ਬਲਾਕ ਕਾਹਨੂੰਵਾਨ ਦੇ ਪਿੰਡ ਕਾਲਾ ਬਾਲਾ ਨੇੜੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੋਂ ਇਲਾਵਾ ਕਿਸਾਨ ਬੀਬੀਆਂ ਤੇ ਲੋਕਾਂ ਨੇ ਪੁਲੀਸ ਫੋਰਸ ਦੀ ਮੌਜੂਦਗੀ ਦੇ ਬਾਵਜੂਦ ਜ਼ਮੀਨਾਂ ਐਕੁਆਇਰ ਕਰਨ ਦਾ ਵਿਰੋਧ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਪ੍ਰਸ਼ਾਸਨਿਕ ਟੀਮਾਂ ਨਾਲ ਝੜਪ ਵੀ ਹੋਈ। ਨੈਸ਼ਨਲ ਹਾਈਵੇਅ ਕੰਢੇ ਵੱਡੀਆਂ ਪੋਕਲੇਨ ਮਸ਼ੀਨਾਂ ਰਾਹੀਂ ਜ਼ਮੀਨਾਂ ’ਤੇ ਕਬਜ਼ਾ ਕੀਤਾ ਜਾ ਰਿਹਾ ਹੈ। ਇਨ੍ਹਾਂ ਮਸ਼ੀਨਾਂ ਨਾਲ ਕਬਜ਼ੇ ਵਾਲੀਆਂ ਜ਼ਮੀਨਾਂ ਦੇ ਬਾਹਰਲੇ ਪਾਸੇ ਡੂੰਘੀਆਂ ਨਾਲੀਆਂ ਬਣਾ ਦਿੱਤੀਆਂ ਗਈਆਂ ਹਨ ਤਾਂ ਜੋ ਕਿਸਾਨ ਦੁਬਾਰਾ ਇਨ੍ਹਾਂ ਜ਼ਮੀਨਾਂ ’ਤੇ ਕਬਜ਼ਾ ਨਾ ਕਰ ਸਕਣ।

Advertisment