‘ਅਪਰੇਸ਼ਨ ਸਿੰਧੂਰ’ ਰਾਹੀਂ ਅਤਿਵਾਦੀਆਂ ਦੇ ਟਿਕਾਣਿਆਂ ਨੂੰ ਨਸ਼ਟ ਕਰਨ ‘ਤੇ ਕੀਤਾ ਧੰਨਵਾਦ; ਹਰਿਆਣਾ ਦੇ ਵਿਕਾਸ ਨੂੰ ਲੈ ਕੇ ਕੀਤੀ ਵਿਚਾਰ ਚਰਚਾ
ਚੰਡੀਗੜ੍ਹ, 21 ਮਈ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਸ੍ਰੀ ਸੈਣੀ ਨੇ ‘ਅਪਰੇਸ਼ਨ ਸਿੰਧੂਰ’ ਰਾਹੀਂ ਪਾਕਿਸਤਾਨ ਵਿੱਚ ਅਤਿਵਾਦੀ ਟਿਕਾਣਿਆਂ ਨੂੰ ਨਸ਼ਟ ਕਰਨ ’ਤੇ ਧੰਨਵਾਦ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ੍ਰੀ ਮੋਦੀ ਨਾਲ ਹਰਿਆਣਾ ਦੇ ਵਿਕਾਸ ਨੂੰ ਲੈ ਕੇ ਵਿਚਾਰ-ਚਰਚਾ ਕੀਤੀ। ਸ੍ਰੀ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਸੂਬਾ ‘ਵਿਕਸਤ ਭਾਰਤ-ਵਿਕਸਤ ਹਰਿਆਣਾ’ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।





















