Code Of Ethics

Download app

Subscribe To Print Edition

ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਜਾਰੀ

ਖੇਤੀਬਾੜੀ ਵਿਭਾਗ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਅੱਗ ਨਾ ਲਾਉਣ ਲਈ ਕੀਤਾ ਜਾਗਰੂਕ

ਗੁਰਦਾਸਪੁਰ,19 ਅਕਤੂਬਰ ( ਪੰਜਾਬੀ ਅੱਖਰ / ਬਿਊਰੋ  ) :- ਡਿਪਟੀ ਕਮਿਸ਼ਨਰ ਗੁਰਦਾਸਪੁਰ ਸ਼੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਪਿੰਡਾਂ ਵਿੱਚ ਵਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਖੇਤੀਬਾੜੀ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਲਈ ਸਹਿਯੋਗ ਦੀ ਮੰਗ ਕੀਤੀ ਜਾ ਰਹੀ ਹੈ।

ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਪਿੰਡ ਮੱਲੂ ਦੁਆਰਾ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਸਟੱਬਲ ਬਰਨਿੰਗ ਬਾਰੇ ਸਮਝਾਇਆ ਗਿਆ ਜਿਸ ਵਿੱਚ ਕਲਸਟਰ ਰਣਜੀਤ ਸਿੰਘ ਨੂੰ ਨੋਡਲ ਅਫਸਰ ਗੁਰਜੰਟ ਸਿੰਘ ਹਾਜ਼ਰ ਸਨ।

ਡਾ. ਹਰਜਿੰਦਰ ਸਿੰਘ ਬੇਦੀ,ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਪਿੰਡ ਜਾ ਕੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਆ ਰਹੀਆਂ ਮੁਸਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਨੂੰ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਅੱਗ ਲਾਉਣ ਨਾਲ ਮਿੱਟੀ ਦੇ ਪੌਸ਼ਟਿਕ ਤੱਤ ਖਤਮ ਹੋ ਜਾਂਦੇ ਹਨ ਅਤੇ ਮਿੱਟੀ ਵਿੱਚ ਮੌਜੂਦ ਮਦਤਗਾਰ ਬੈਕਟੀਰੀਆ ਵੀ ਮਰ ਜਾਂਦੇ ਹਨ, ਜੋ ਕਿ ਫਸਲ ਦੇ ਵਾਧੇ ਲਈ ਬਹੁਤ ਲਾਭਦਾਇਕ ਹੁੰਦੇ ਹਨ। ਜਿਸ ਕਰਕੇ ਕਿਸਾਨਾਂ ਨੂੰ ਅਗਲੇ ਸੀਜ਼ਨ ਹੋਰ ਵੀ ਜਿਆਦਾ ਖਾਦ ਦੀ ਵਰਤੋਂ ਕਰਕੇ ਇਹਨਾਂ ਪੌਸ਼ਟਿਕ ਤੱਤਾਂ ਨੂੰ ਮੁੜ ਸੁਰਜੀਤ ਕਰਨਾ ਪੈਂਦਾ ਹੈ ਜਿਸ ਨਾਲ ਕਿਸਾਨ ਦੀ ਫਸਲੀ ਲਾਗਤ ਵਿੱਚ ਵਾਧਾ ਹੁੰਦਾ ਹੈ ਅਤੇ ਅੱਗ ਲਾਉਣ ਨਾਲ ਜੌ ਵਾਤਾਵਰਨ ਖਰਾਬ ਹੁੰਦਾ ਹੈ ਉਸ ਨਾਲ ਜੀਵ ਜੰਤੂ ਅਤੇ ਪਸ਼ੂ ਪਕਸ਼ੀਆਂ ਨੂੰ ਵੀ ਨੁਕਸਾਨ ਝੱਲਨਾ ਪੈਂਦਾ ਹੈ।

ਇਸ ਤੋ ਇਲਾਵਾ ਪਿੰਡ ਵਿੱਚ ਮੌਜੂਦ ਖੇਤੀ ਸੰਦਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਕਿ ਸੁਪਰ ਸੀਡਰ ਅਤੇ ਹੋਰ ਸੰਦਾਂ ਨਾਲ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।

ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਜ਼ੀਰੋ ਪ੍ਰਦੂਸ਼ਣ ਦੇ ਟੀਚੇ ਨੂੰ ਪੂਰਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਗਿਆ।

Leave a Comment

Advertisment

You May Like This