Code Of Ethics

Download app

Subscribe To Print Edition

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਪਰਾਲੀ ਦੀਆਂ ਗੱਠਾਂ ਬਣਵਾਈਆਂ

ਫਸਲ ਦੀ ਰਹਿੰਦ ਖੂੰਹਦ ਨੂੰ ਸਾਂਭਣ ਲਈ ਜਿਲ੍ਹੇ ਵਿੱਚ ਲੋੜੀਂਦੀ ਖੇਤੀ ਮਸ਼ੀਨਰੀ ਉਪਲੱਬਧ

ਗੁਰਦਾਸਪੁਰ, 22 ਅਕਤੂਬਰ ( ਪੰਜਾਬੀ ਅੱਖਰ / ਬਿਊਰੋ  ) :- ਡਿਪਟੀ ਕਮਿਸ਼ਨਰ, ਸ੍ਰੀ ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਜਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਜਿਸ ਤਹਿਤ ਪਿੰਡ ਤਲਵੰਡੀ ਲਾਲ ਸਿੰਘ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਦਿਆਂ ਪਰਾਲੀ ਦੀਆਂ ਗੱਠਾਂ ਬਣਵਾਈਆਂ ਗਈਆਂ।

ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਕਿ ਪ੍ਰਸ਼ਾਸਨ ਦੀ ਸਮੁੱਚੀ ਟੀਮ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਫੀਲਡ ਵਿੱਚ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਕੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਜਾ ਕੇ ਗਰਾਉਂਡ ਲੈਵਲ ‘ਤੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਅਤੇ ਖੇਤੀ ਮਸ਼ੀਨਰੀ ਉਪਲੱਬਧ ਕਰਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾੜ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਅਤੇ ਅੱਗ ਲਗਾਏ ਬਗੈਰ ਫਸਲ ਬੀਜਣ ਦੇ ਲਾਭਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਤਾਰ ਹਾਟ ਸਪਾਟ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਕੋਲੇ ਸਹਿਯੋਗ ਦੀ ਮੰਗ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪਰਾਲੀ ਦੀ ਸਾਂਭ ਸੰਭਾਲ ਲਈ ਲੌੜੀਦੀ ਖੇਤੀ ਮਸ਼ੀਨਰੀ ਉਪਲੱਬਧ ਹੈ ਅਤੇ ਕਿਸਾਨ ਵੀਰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਅੱਗੇ ਆਉਣ।

Advertisment