Code Of Ethics

Download app

Subscribe To Print Edition

ਦੂਨ ਇੰਟਨੈਸ਼ਨਲ ਸਕੂਲ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ

ਗੁਰਦਾਸਪੁਰ 11-4-2025 ( ਪੰਜਾਬੀ ਅੱਖਰ / ਬਿਊਰੋ ) :- ਦੂਨ ਇੰਟਨੈਸ਼ਨਲ ਸਕੂਲ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ ਜਿਸ ਵਿਚ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ , ਬੱਚਿਆਂ ਵਲੋਂ ਸ਼ਬਦ ਗਾਇਨ , ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਸਾਖੀਆਂ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਦੁਆਰਾ ਮੂਲ ਮੰਤਰ ਦਾ ਜਾਪ ਵੀ ਕੀਤਾ। ਇਸ ਤੋਂ ਉਪਰੰਤ ਗੁਰੂ ਦਾ ਅਟੁੱਟ ਲੰਗਰ ਵੀ ਵਰਤਾਇਆ ਗਿਆ । ਡਾਇਰੈਕਟਰ ਸਰਦਾਰ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਊਸ਼ਾ ਸ਼ਰਮਾ ਜੀ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਗੁਰੂ ਨਾਨਕ ਦੇਵ ਜੀ ਦੁਆਰਾ ਦਿੱਤੀਆਂ ਗਈਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ।

Advertisment