Code Of Ethics

Download app

Subscribe To Print Edition

ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਲਾਇਸੰਸੀ ਹਥਿਆਰ, ਗੋਲੀ-ਸਿੱਕਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨੂੰ ਨਾਲ ਲੈ ਕੇ ਚੱਲਣ `ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ

ਗੁਰਦਾਸਪੁਰ, 2 ਦਸੰਬਰ (  ਪੰਜਾਬੀ ਅੱਖਰ / ਬਿਊਰੋ ) :- ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਦੀਆਂ ਆਮ ਚੋਣਾਂ ਸਬੰਧੀ ਐਲਾਨੇ ਪ੍ਰੋਗਰਾਮ ਦੇ ਮੱਦੇਨਜ਼ਰ ਇਹਨਾਂ ਚੋਣਾਂ ਮੌਕੇ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ, ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ, ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਆਦਿੱਤਿਆ ਉੱਪਲ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਲਾਇਸੰਸੀ ਹਥਿਆਰ, ਗੋਲੀ-ਸਿੱਕਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨੂੰ ਨਾਲ ਲੈ ਕੇ ਚੱਲਣ `ਤੇ ਪਾਬੰਦੀ ਲਗਾਈ ਗਈ ਹੈ।

ਜਾਰੀ ਕੀਤੇ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਲਾਇਸੰਸੀ ਹਥਿਆਰ, ਗੋਲੀ-ਸਿੱਕਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨਾਲ ਲੈ ਕੇ ਜਾਣ `ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਜ਼ਿਲ੍ਹਾ ਗੁਰਦਾਸਪੁਰ ਦੇ ਉਹਨਾਂ ਸਾਰੇ ਅਸਲਾ ਲਾਇਸੰਸਧਾਰਕਾਂ ਨੂੰ ਵੀ ਹੁਕਮ ਜਾਰੀ ਕੀਤੇ ਹਨ ਕਿ ਜਿਨਾਂ ਨੂੰ ਜ਼ਿਲ੍ਹਾ ਸਕਰੀਨਿੰਗ ਕਮੇਟੀ ਦੀ ਸਿਫਾਰਿਸ਼ `ਤੇ ਜ਼ਿਲ੍ਹਾ ਮਜਿਸਟਰੇਟ ਗੁਰਦਾਸਪੁਰ ਦੇ ਦਫ਼ਤਰ ਦੁਆਰਾ ਜਾਰੀ ਕੀਤਾ ਗਿਆ ਅਜਿਹਾ ਨੋਟਿਸ/ਹੁਕਮ ਪ੍ਰਾਪਤ ਹੁੰਦਾ ਹੈ, ਉਹ ਆਪਣੇ ਹਥਿਆਰ ਅਤੇ ਗੋਲੀ ਸਿੱਕਾ ਅਜਿਹੇ ਨੋਟਿਸ/ਹੁਕਮ ਪ੍ਰਾਪਤ ਹੋਣ ਦੇ ਸੱਤ ਦਿਨਾਂ ਦੇ ਅੰਦਰ-ਅੰਦਰ ਆਪਣਾ ਅਸਲਾ ਲੋਕਲ ਥਾਣੇ ਜਾਂ ਮਨਜ਼ੂਰਸ਼ੁਦਾ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣਗੇ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਮਨਾਹੀ ਦੇ ਇਹ ਹੁਕਮ ਪੁਲਿਸ, ਮਿਲਟਰੀ, ਪੈਰਾ ਮਿਲਟਰੀ ਅਤੇ ਹੋਰ ਸਰਕਾਰੀ ਕਰਮਚਾਰੀ ਜੋ ਕਿ ਹਥਿਆਰ ਰੱਖਣ ਲਈ ਕਾਨੂੰਨੀ ਤੌਰ `ਤੇ ਪਾਬੰਦ ਹਨ, ਉਪਰ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਉਹ ਸ਼ੂਟਿੰਗ ਖਿਡਾਰੀ ਜੋ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਮੈਂਬਰ ਹਨ ਅਤੇ ਵੱਖ-ਵੱਖ ਪੱਧਰਾਂ ਉੱਪਰ ਸ਼ੂਟਿੰਗ ਮੁਕਾਬਲਿਆਂ ਵਿੱਚ ਹਿੱਸਾ ਲੈਂਦੇ ਹਨ ਇਸ ਪਾਬੰਦੀ ਤੋਂ ਬਾਹਰ ਹੋਣਗੇ।

ਇਹ ਹੁਕਮ 28 ਨਵੰਬਰ 2025 ਤੋਂ 19 ਦਸੰਬਰ 2025 (ਚੋਣਾਂ ਮੁਕੰਮਲ ਹੋਣ ਤੱਕ) ਤੱਕ ਲਾਗੂ ਰਹੇਗਾ।

Advertisment

You May Like This